ਰਾਮਲੀਲਾ ਕਮੇਟੀ ਵੱਲੋਂ ‘ਰਾਮ ਬਨਵਾਸ’ ਲੀਲਾ ਦਾ ਸ਼ਾਨਦਾਰ ਮੰਚਨ ਸ਼ਿਵਾ ਗੋਲਡਨ ਰਾਮਲੀਲਾ ਕਮੇਟੀ ਵੱਲੋਂ ‘ਰਾਮ ਬਨਵਾਸ’ ਲੀਲਾ ਦਾ ਸ਼ਾਨਦਾਰ ਮੰਚਨ
Publish Date: Thu, 08 Oct 2026 03:06 PM (IST)
Updated Date: Thu, 08 Oct 2026 03:08 PM (IST)
ਸ਼ਾਮ ਤਿਵਾੜੀ,ਪੰਜਾਬੀ ਜਾਗਰਣ ਬਟਾਲਾ: ਸ਼ਿਵਾ ਗੋਲਡਨ ਰਾਮਲੀਲਾ ਕਮੇਟੀ, ਚੰਦਰ ਨਗਰ ਵੱਲੋਂ ਕਰਵਾਈ ਜਾ ਰਹੀ ਸਾਲਾਨਾ ਰਾਮਲੀਲਾ ਤਹਿਤ ‘ਰਾਮ ਬਨਵਾਸ ਨਾਈਟ’ ਦਾ ਸ਼ਾਨਦਾਰ ਮੰਚਨ ਕੀਤਾ ਗਿਆ। ਧਾਰਮਿਕ ਭਾਵਨਾ ਨਾਲ ਭਰਪੂਰ ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਮੌਕੇ ਬਜਰੰਗ ਦਲ ਹਿੰਦੋਸਤਾਨ ਦੇ ਰਾਸ਼ਟਰੀ ਉਪ-ਪ੍ਰਧਾਨ ਗਗਨ ਪਲਾਜ਼ਾ ਅਤੇ ਪੰਜਾਬ ਪ੍ਰਧਾਨ ਸੁਰਿੰਦਰ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਤੋਂ ਇਲਾਵਾ ਅਸ਼ਵਨੀ ਮਲਹੋਤਰਾ, ਕਰਨ, ਸ਼ਿਵਾ ਅਤੇ ਮਨਪ੍ਰੀਤ ਮੰਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਾਰੇ ਪਤਵੰਤੇ ਸੱਜਣਾਂ ਵੱਲੋਂ ਸਾਂਝੇ ਤੌਰ ’ਤੇ ਰਾਮਲੀਲਾ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਉਦਘਾਟਨ ਉਪਰੰਤ ਕਲਾਕਾਰਾਂ ਵੱਲੋਂ ਭਗਵਾਨ ਸ਼੍ਰੀ ਰਾਮ ਦੇ ਬਨਵਾਸ ਨਾਲ ਸਬੰਧਤ ਲੀਲਾ ਦਾ ਭਾਵਪੂਰਨ ਮੰਚਨ ਕੀਤਾ ਗਿਆ। ਇਸ ਮੌਕੇ ਬਜਰੰਗ ਦਲ ਹਿੰਦੋਸਤਾਨ ਦੇ ਰਾਸ਼ਟਰੀ ਉਪ-ਪ੍ਰਧਾਨ ਗਗਨ ਪਲਾਜ਼ਾ ਅਤੇ ਪੰਜਾਬ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਕਿਹਾ ਕਿ ਰਾਮਲੀਲਾ ਵਰਗੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਸਨਾਤਨ ਸੰਸਕ੍ਰਿਤੀ ਅਤੇ ਭਗਵਾਨ ਸ਼੍ਰੀ ਰਾਮ ਦੇ ਉੱਚ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸ਼ਰਧਾਲੂ ਨੇ ਰਾਮ ਲੀਲਾ ਦਾ ਆਨੰਦ ਮਾਣਿਆ।