ਪੱਤਰ ਪ੍ਰਰੇਰਕ, ਕਾਦੀਆਂ : ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸਐੱਸਪੀ ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ ਅਨੁਸਾਰ ਡੀਐੱਸਪੀ ਕਾਦੀਆਂ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਐੱਸਐੱਚਓ ਕਾਦੀਆਂ ਪਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਏਐੱਸਆਈ ਮਲਕੀਤ ਸਿੰਘ, ਏਐੱਸਆਈ ਬਲਵਿੰਦਰ ਸਿੰਘ, ਏਐੱਸਆਈ ਮਨਜੀਤ ਸਿੰਘ ਆਦਿ ਪੁਲਿਸ ਅਧਿਕਾਰੀਆਂ ਨੇ ਪੁਲਿਸ ਥਾਣਾ ਕਾਦੀਆਂ ਚੌਕ ਨਜ਼ਦੀਕ ਨਾਕੇਬੰਦੀ ਕਰਕੇ ਵਿਸ਼ਵ ਭਰ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਡੀਸੀ ਦੇ ਹੁਕਮਾਂ ਅਨੁਸਾਰ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਨਾਲ ਹੀ ਮੌਕੇ 'ਤੇ ਜੁਰਮਾਨੇ ਕੀਤੇ ਗਏ। ਚੈਕਿੰਗ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐੱਸਐੱਸਪੀ ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਕਾਦੀਆਂ ਦੇ ਐੱਸਐੱਚਓ ਪਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਅੱਜ ਸਵੇਰ ਤੋਂ ਹੀ ਕਾਦੀਆਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਮਾਸਕ ਨਾ ਪਾਉਣ ਵਾਲੇ ਨੌਜਵਾਨਾਂ ਤੇ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਨਾਲ ਹੀ ਉਨ੍ਹਾਂ ਨੂੰ ਜੁਰਮਾਨੇ ਵੀ ਕੀਤੇ ਗਏ।