ਪੈਲੇਸ ਦੇ ਬਾਹਰ ਚੱਲੀ ਗੋਲੀ, ਮਾਮਲਾ ਦਰਜ
ਪੈਲੇਸ ਦੇ ਬਾਹਰ ਚੱਲੀ ਗੋਲੀ, ਮਾਮਲਾ ਦਰਜ
Publish Date: Sun, 08 Feb 2026 06:29 PM (IST)
Updated Date: Mon, 09 Feb 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਪੈਲੇਸ ਦੇ ਬਾਹਰ ਗੋਲੀ ਚੱਲਣ ਦੇ ਮਾਮਲੇ ਵਿਚ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਵਲੋਂ 2 ਪਛਾਤਿਆਂ ਅਤੇ 2/3 ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮਾਮਲੇ ਦੇ ਤਫਤੀਸ਼ੀ ਅਫਸਰ ਏਐੱਸਆਈ ਰਾਜਬੀਰ ਸਿੰਘ ਨੇ ਦੱਸਿਆ ਕਿ ਉਸ ਗਸ਼ਤ ਦੌਰਾਨ ਦਾਣਾ ਮੰਡੀ ਮੋੜ ਡੇਰਾ ਬਾਬਾ ਨਾਨਕ ਵਿਖੇ ਮੌਜੂਦ ਸੀ ਕਿ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ ਬਟਾਲਾ ਰੋਡ ’ਤੇ ਸਥਿਤ ਇਕ ਨਿੱਜੀ ਪੈਲੇਸ ਵਿਚ ਦੋ ਧਿਰਾਂ ਦਾ ਸ਼ਗਨ ਸਮਾਰੋਹ ਚੱਲ ਰਿਹਾ ਸੀ ਕਿ ਇਸੇ ਦੌਰਾਨ ਰਿਸ਼ਤੇਦਾਰਾਂ ਦਾ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ’ਤੇ ਰਣਜੀਤ ਸਿੰਘ ਵਾਸੀ ਬਖਤਪੁਰ, ਨੇੜੇ ਪੰਜਗਰਾਈਆਂ ਅਤੇ ਬਚਿੱਤਰ ਸਿੰਘ ਵਾਸੀ ਜੌੜਾ ਸਿੰਘਾ ਸਮੇਤ 2/3 ਅਣਪਛਾਤੇ ਵਿਅਕਤੀਆਂ ਵਿਚੋਂ ਇਕ ਨੇ ਤੈਸ਼ ਵਿਚ ਪੈਲੇਸ ਦੇ ਬਾਹਰ ਆ ਕੇ ਆਪਣੀ ਦਸਤੀ ਵੈਪਨ ਨਾਲ ਹਵਾਈ ਫਾਇਰ ਕੀਤੇ ਅਤੇ ਫਿਰ ਮੌਕੇ ਤੋਂ ਚਲੇ ਗਏ। ਉਕਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਉਕਤ ਦੋ ਪਛਾਤਿਆਂ ਤੇ 2/3 ਅਣਪਛਾਤਿਆਂ ਖ਼ਿਲਾਫ਼ ਥਾਣਾ ਡੇਰਾ ਬਾਬਾ ਨਾਨਕ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।