- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਪਟਨ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਕਤ ਨੌਜਵਾਨ ਨੇ ਭੱਜਦਿਆਂ ਭੱਜਦਿਆਂ ਦੋ ਹੋਰ ਫਾਇਰ ਕੀਤੇ । ਉਸ ਨੇ ਦੱਸਿਆ ਕਿ ਇਸ ਘਟਨਾ ਦੀ ਖਬਰ ਸੁਣਦਿਆਂ ਹੀ ਪੁਲਿਸ ਥਾਣਾ ਕਲਾਨੌਰ ਦੇ ਐਸਐਚ ਓ ਅਮਨਦੀਪ ਸਿੰਘ ਅਤੇ ਪੁਲਿਸ ਚੌਂਕੀ ਦੋਸਤਪੁਰ ਦੇ ਚਾਰਜ ਸੰਨੀ ਬੈਂਸ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ ਤੇ ਪਹੁੰਚੀ ਅਤੇ ਪੁਲਿਸ ਨੂੰ ਆਪਣੇ ਬਿਆਨ ਕਲਮ ਬੰਦ ਕਰਵਾਏ ਗਏ।

ਮੋਹਿੰਦਰ ਸਿੰਘ ਅਰਲੀਭੰਨ, ਕਲਾਨੌਰ: ਬਲਾਕ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਸ਼ਹੂਰ ਵਿਖੇ ਸ਼ਨਿਚਰਵਾਰ ਦੀ ਰਾਤ ਨੂੰ ਇੱਕ ਬੇਲਰ ਮਾਲਕ ਤੇ ਕਿਸਾਨ ਕੈਪਟਨ ਸਿੰਘ ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਪੁਲਿਸ ਥਾਣਾ ਕਲਾਨੌਰ ਦੇ ਐਸਐਚ ਓ ਅਮਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਪੀੜਤ ਕਿਸਾਨ ਕੈਪਟਨ ਸਿੰਘ ਦੇ ਬਿਆਨਾਂ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਤਫਤੀਸ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੀੜਿਤ ਬੇਲਰ ਮਾਲਕ ਕੈਪਟਨ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਸਹੂਰ ਨੇ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਕਰਦਾ ਹੈ ਅਤੇ ਜਦੋਂ ਉਹ ਸਵਾ 9 ਦੇ ਕਰੀਬ ਆਪਣੇ ਪਿੰਡ ਪਰਤਿਆ ਤਾਂ ਪਿੰਡ ਦੇ ਹੀ ਇੱਕ ਨੌਜਵਾਨ ਵੱਲੋਂ ਹਨੇਰੇ ਦੌਰਾਨ ਉਸ ਤੇ ਫਾਇਰ ਕਰ ਦਿੱਤਾ ਕੈਪਟਨ ਸਿੰਘ ਨੇ ਕਿਹਾ ਕਿ ਉਹ ਤੁਰੰਤ ਬੈਠ ਗਿਆ ਅਤੇ ਉਹ ਗੋਲੀ ਲੱਗਣ ਤੋਂ ਵਾਲ ਵਾਲ ਬਚ ਗਿਆ। ਕੈਪਟਨ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਸ ਦੇ ਸਿਰ ਤੇ ਬੰਨਿਆ ਪੜਨਾ ਵੀ ਲੱਥ ਗਿਆ ਅਤੇ ਉਸ ਵਿੱਚ ਛੜਾਂ ਵੀ ਲੱਗਾ। ਕੈਪਟਨ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਕਤ ਨੌਜਵਾਨ ਨੇ ਭੱਜਦਿਆਂ ਭੱਜਦਿਆਂ ਦੋ ਹੋਰ ਫਾਇਰ ਕੀਤੇ । ਉਸ ਨੇ ਦੱਸਿਆ ਕਿ ਇਸ ਘਟਨਾ ਦੀ ਖਬਰ ਸੁਣਦਿਆਂ ਹੀ ਪੁਲਿਸ ਥਾਣਾ ਕਲਾਨੌਰ ਦੇ ਐਸਐਚ ਓ ਅਮਨਦੀਪ ਸਿੰਘ ਅਤੇ ਪੁਲਿਸ ਚੌਂਕੀ ਦੋਸਤਪੁਰ ਦੇ ਚਾਰਜ ਸੰਨੀ ਬੈਂਸ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ ਤੇ ਪਹੁੰਚੀ ਅਤੇ ਪੁਲਿਸ ਨੂੰ ਆਪਣੇ ਬਿਆਨ ਕਲਮ ਬੰਦ ਕਰਵਾਏ ਗਏ। ਇਸ ਮੌਕੇ ਤੇ ਐਸਐਚ ਓ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।