ਦੋ ਧਿਰਾਂ ਦੇ ਵਿਵਾਦ ਦੌਰਾਨ ਚੱਲੀ ਗੋਲੀ, ਦੋ ਜ਼ਖ਼ਮੀ
ਦੋ ਧਿਰਾਂ ਦੇ ਵਿਵਾਦ ਦੌਰਾਨ ਚੱਲੀ ਗੋਲੀ , ਦੋ ਜਖਮੀ
Publish Date: Sat, 21 Nov 2026 06:27 PM (IST)
Updated Date: Sat, 21 Nov 2026 06:31 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਇਥੋਂ ਦੇ ਕਾਹਨੂੰਵਾਨ ਰੋਡ ਵਿਖੇ ਹੋਏ ਦੋ ਧਿਰਾਂ ਵਿਚਕਾਰ ਹੋਏ ਝਗੜੇ ਨੇ ਉਸ ਵੇਲੇ ਖੂਨੀ ਰੂਪ ਧਾਰਨ ਕਰ ਲਿਆ, ਜਦ ਇਕ ਧਿਰ ਵਲੋਂ ਦੂਸਰੀ ਧਿਰ ਦੇ ਇਕ ਨੌਜਵਾਨ ’ਤੇ ਗੋਲੀ ਚੱਲਾ ਦਿੱਤੀ ਗਈ। ਇਸ ਝਗੜੇ ਦੌਰਾਨ ਦੋਵਾਂ ਧਿਰਾਂ ’ਚੋਂ ਇਕ-ਇਕ ਨੌਜਵਾਨ ਜ਼ਖਮੀ ਹੋਇਆ ਹੈ। ਮਾਮਲਾ ਰੰਜਿਸ਼ ਦਾ ਦੱਸਿਆ ਗਿਆ ਹੈ। ਗੋਲੀ ਲੱਗਣ ਨਾਲ ਜ਼ਖਮੀ ਹੋਏ ਨੌਜਵਾਨ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਅਤੇ ਜਦਕਿ ਦੂਸਰੀ ਧਿਰ ਦੇ ਜ਼ਖ਼ਮੀ ਨੌਜਵਾਨ ਨੂੰ ਬਟਾਲਾ ਦੇ ਸਿਵਿਲ ਹਸਪਤਾਲ ਵਿਖੇ ਇਲਾਜ ਲਈ ਕਰਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸਐੱਚਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਅੱਜ ਕਾਹਨੂੰਵਾਨ ਰੋਡ ਵਿਖੇ ਦੋ ਧਿਰਾਂ ’ਚ ਝਗੜਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਰੋਹਿਤ ਕੁਮਾਰ ਪੁੱਤਰ ਦਲਬੀਰ ਸਿੰਘ ਵਾਸੀ ਪਹਾੜੀ ਗੇਟ ਬਟਾਲਾ ਦੀ ਲੱਤ ’ਚ ਗੋਲੀ ਲੱਗੀ ਹੈ, ਜਦਕਿ ਦੂਸਰੀ ਧਿਰ ਦੇ ਵੀ ਨੌਜਵਾਨ ਦਿਲਰਾਜ ਸਿੰਘ ’ਤੇ ਸਿਰ ’ਤੇ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਜ਼ਖਮੀ ਨੌਜਵਾਨਾਂ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।