ਸ਼੍ਰੋਮਣੀ ਭਗਤ ਨਾਮਦੇਵ ਦਾ ਪ੍ਰਕਾਸ਼ ਦਿਹਾੜਾ ਮਨਾਇਆ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ
Publish Date: Sat, 21 Nov 2026 05:42 PM (IST)
Updated Date: Sat, 21 Nov 2026 05:43 PM (IST)
ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ ਘੁਮਾਣ: ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਇਤਿਹਾਸਕ ਕਸਬਾ ਘੁਮਾਣ ਵਿਖੇ ਸਥਿਤ ਨਾਮਦੇਵ ਦਰਬਾਰ ’ਚ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਰੱਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸ਼ਾਮ 5 ਵਜੇ ਤੋਂ ਲੈਕੇ ਰਾਤ ਦੇ 12 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ), ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਸ੍ਰੀ ਅਮ੍ਰਿਤਸਰ ਸਾਹਿਬ ਵਾਲੇ, ਭਾਈ ਸਚਿਨਦੀਪ ਸਿੰਘ ਭੰਗੂ ਸ੍ਰੀ ਅਮ੍ਰਿਤਸਰ ਸਾਹਿਬ ਵਾਲੇ, ਕੀਰਤਨੇ ਜਥਾ ਭਾਈ ਰਣਜੀਤ ਸਿੰਘ ਜੀ ਭੋਮਾ ਅਤੇ ਭਾਈ ਹਰਮਨਪ੍ਰੀਤ ਸਿੰਘ ਅਤੇ ਜਰਮਨਦੀਪ ਸਿੰਘ ਘੁਮਾਣ ਨੇ ਪਹੁੰਚ ਕੇ ਪਹੁੰਚੀਆਂ ਹੋਈਆਂ ਸੰਗਤ ਨੂੰ ਸ਼ਬਦ ਕੀਰਤਨ ਨਾਲ ਜੋੜਿਆ। ਸਮਾਗਮ ਵਿੱਚ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ, ਸੀਨੀਅਰ ਵਾਈਸ ਚੇਅਰਮੈਨ ਪੇਡਾ ਡਾ. ਕਮਲਜੀਤ ਸਿੰਘ ਕੇਜੇ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ ਸਮੇਤ ਹੋਰ ਆਗੂ ਨਤਮਸਤਕ ਹੋਏ। ਪਹੁੰਚੀਆਂ ਸਖਸ਼ੀਅਤਾਂ ਨੂੰ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਵਿੰਦਰ ਸਿੰਘ ਲਾਲੀ, ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਮੁੱਖ ਸਲਾਹਕਾਰ ਪ੍ਰਿੰਸੀਪਲ ਗੁਰਮੁੱਖ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਬਾਬਾ ਸੁਖਦੇਵ ਸਿੰਘ ਬੇਦੀ, ਪ੍ਰਧਾਨ ਪ੍ਰਲੋਕ ਸਿੰਘ, ਕੁਲਵਿੰਦਰ ਸਿੰਘ ਟਿੱਕੂ, ਸੁਖਵੰਤ ਸਿੰਘ ਬਾਵਾ, ਸੁਖਬੀਰ ਸਿੰਘ ਬਾਵਾ, ਕੈਸੀਅਰ ਮਨਜੀਤ ਸਿੰਘ ਆਦਿ ਹਾਜ਼ਰ ਸਨ।