ਰਾਗੀ ਜਥਿਆਂ ਨੇ ਸੰਗਤ ਨੂੰ ਸ਼ਬਦ ਕੀਰਤਨ ਨਾਲ ਜੋੜਿਆ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ
Publish Date: Sun, 22 Nov 2026 03:54 PM (IST)
Updated Date: Mon, 23 Nov 2026 04:01 AM (IST)
ਫੋਟੋ: 22ਬੀਟੀਐਲ07 ਕੀਰਤਨ ਕਰਦਾ ਰਾਗੀ ਜਥਾ। ਫੋਟੋ: 22ਬੀਟੀਐਲ08 ਹਾਜ਼ਰੀ ਭਰਦੀ ਸੰਗਤ। * ਸ੍ਰੀ ਨਾਮਦੇਵ ਦਰਬਾਰ ਕਮੇਟੀ ਨੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ ਘੁਮਾਣ : ਕਸਬਾ ਘੁਮਾਣ ਵਿਖੇ ਸਥਿਤ ਨਾਮਦੇਵ ਦਰਬਾਰ ’ਚ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸ਼ਾਮ 5 ਤੋਂ ਰਾਤ ਦੇ 12 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਥ ਪ੍ਰਸਿੱਧ ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ), ਕਥਾਵਾਚਕ ਭਾਈ ਮਨਦੀਪ ਸਿੰਘ ਜੀ ਮੁਰੀਦ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਸ੍ਰੀ ਅਮ੍ਰਿਤਸਰ ਸਾਹਿਬ ਵਾਲੇ, ਭਾਈ ਸਚਿਨਦੀਪ ਸਿੰਘ ਭੰਗੂ ਸ੍ਰੀ ਅਮ੍ਰਿਤਸਰ ਸਾਹਿਬ ਵਾਲੇ, ਕੀਰਤਨੇ ਜਥਾ ਭਾਈ ਰਣਜੀਤ ਸਿੰਘ ਜੀ ਭੋਮਾ ਅਤੇ ਭਾਈ ਹਰਮਨਪ੍ਰੀਤ ਸਿੰਘ ਅਤੇ ਜਰਮਨਦੀਪ ਸਿੰਘ ਘੁਮਾਣ ਆਦਿ ਵੱਲੋਂ ਪਹੁੰਚ ਕੇ ਪੁੱਜੀ ਸੰਗਤ ਨੂੰ ਸ਼ਬਦ ਕੀਰਤਨ ਨਾਲ ਜੋੜਿਆ। ਸਮਾਗਮ ’ਚ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ, ਸੀਨੀਅਰ ਵਾਈਸ ਚੇਅਰਮੈਨ ਪੇਡਾ ਡਾ. ਕਮਲਜੀਤ ਸਿੰਘ ਕੇਜੇ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ ਸਮੇਤ ਹੋਰ ਆਗੂ ਨਤਮਸਤਕ ਹੋਏ। ਪਹੁੰਚੀਆਂ ਸਖਸ਼ੀਅਤਾਂ ਨੂੰ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਵਿੰਦਰ ਸਿੰਘ ਲਾਲੀ, ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਮੁੱਖ ਸਲਾਹਕਾਰ ਪ੍ਰਿੰਸੀਪਲ ਗੁਰਮੁੱਖ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਰਬਾਰ ਕਮੇਟੀ ਵੱਲੋਂ ਪਹੁੰਚੀਆਂ ਸੰਗਤਾਂ ਦੇ ਰਹਿਣ ਲਈ ਪੁਖਤਾ ਪ੍ਰਬੰਧ ਕੀਤੇ ਗਏ। ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਬਾਬਾ ਸੁਖਦੇਵ ਸਿੰਘ ਬੇਦੀ, ਪ੍ਰਧਾਨ ਪ੍ਰਲੋਕ ਸਿੰਘ, ਕੁਲਵਿੰਦਰ ਸਿੰਘ ਟਿੱਕੂ, ਸੁਖਵੰਤ ਸਿੰਘ ਬਾਵਾ, ਸੁਖਬੀਰ ਸਿੰਘ ਬਾਵਾ, ਕੈਸੀਅਰ ਮਨਜੀਤ ਸਿੰਘ, ਪ੍ਰਿਤਪਾਲ ਸਿੰਘ, ਸਤਨਾਮ ਸਿੰਘ ਕੁੱਕੂ, ਜਸਬੀਰ ਸਿੰਘ ਬਾਵਾ, ਇੰਦਰਜੀਤ ਸਿੰਘ ਨਿੱਕੂ ਆਦਿ ਹਾਜ਼ਰ ਸਨ।