- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ ਨੈਸ਼ਨਲ ਕਾਲਜ ਵਲੋਂ ਵਿਦਿਆਰਥੀਆਂ ਦਾ ਜੰਗ-ਏ ਆਜ਼ਾਦੀ ਯਾਦਗਾਰ ਕਰਤਾਰਪੁਰ ਦਾ ਵਿਦਿਅਕ ਟੂਰ

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ, ਕਾਦੀਆਂ : ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਇਤਿਹਾਸ ਵਿਭਾਗ ਦੀ ਇਤਿਹਾਸ ਸੁਸਾਇਟੀ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਵਿੱਦਿਅਕ ਟੂਰ ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਦੀ ਰਹਿਨੁਮਾਈ ਹੇਠ ਬੱਸ ਰਾਹੀਂ ਕਾਲਜ ਤੋਂ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ (ਜਲੰਧਰ) ਲਈ ਰਵਾਨਾ ਹੋਇਆ। ਇਤਿਹਾਸ ਵਿਭਾਗ ਦੇ ਪ੍ਰੋ. ਬਲਵੀਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਇਹ ਵਿੱਦਿਅਕ ਟੂਰ ਇਤਿਹਾਸ ਵਿਸ਼ੇ ਦੀ ਇੰਟਰਨਸ਼ਿਪ ਤਹਿਤ ਲਾਇਆ ਹੈ, ਤਾਂ ਜੋ ਵਿਦਿਆਰਥੀ ਕਿਤਾਬੀ ਗਿਆਨ ਦੇ ਨਾਲ-ਨਾਲ ਦੇਸ਼ ਤੇ ਪੰਜਾਬ ਦੀ ਆਜ਼ਾਦੀ ਨਾਲ ਸਬੰਧਤ ਇਤਿਹਾਸਿਕ ਪਹਿਲੂਆਂ ਨੂੰ ਨੇੜੇ ਹੋ ਕੇ ਜਾਣ ਸਕਣ। ਇਸ ਵਿੱਦਿਅਕ ਟੂਰ ਦੀ ਰਵਾਨਗੀ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੇ ਵਿੱਦਿਅਕ ਟੂਰ ਵਿਦਿਆਰਥੀ ਵਰਗ ਦੇ ਗਿਆਨ ’ਚ ਵਾਧਾ ਕਰਦੇ ਹਨ,ਵਿਦਿਆਰਥੀਆਂ ਲਈ ਕਲਾਸ ਰੂਮ ਤੋਂ ਬਾਹਰ ਇਤਿਹਾਸਿਕ ਥਾਵਾਂ ਦੇ ਟੂਰ ਲਾਹੇਵੰਦ ਅਤੇ ਮਹੱਤਵਪੂਰਨ ਸਾਬਤ ਹੁੰਦੇ ਹਨ। ਉਨ੍ਹਾਂ ਇਤਿਹਾਸ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਪੰਜਾਬ ’ਚ ਪਹੁੰਚ ਕੇ ਵਿਦਿਆਰਥੀਆਂ ਨੇ ਇਤਿਹਾਸਕ ਯਾਦਗਾਰ ਦੇ ਵੱਖ-ਵੱਖ ਪੜਾਅ ’ਤੇ ਗੈਲਰੀਆਂ ਦਾ ਦੌਰਾ ਕੀਤਾ ਤੇ ਦੇਸ਼ ਦੀ ਆਜ਼ਾਦੀ ਨਾਲ ਜੁੜੇ ਸ਼ਹੀਦਾਂ ਤੋਂ ਇਲਾਵਾ ਪੰਜਾਬ ਦੇ ਪੁਰਾਤਨ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ। ਜੰਗ-ਏ-ਆਜ਼ਾਦੀ ਯਾਦਗਾਰ ਨੂੰ ਵੇਖ ਕੇ ਵਿਦਿਆਰਥੀਆਂ ਨੇ ਜਾਣਕਾਰੀ ਹਾਸਲ ਕੀਤੀ ਤੇ ਟੂਰ ਦਾ ਆਨੰਦ ਮਾਣਿਆ। ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸਤਿੰਦਰ ਕੌਰ, ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਬਲਬੀਰ ਕੌਰ, ਲੈਕਚਰਾਰ ਨਵਤੇਸ਼ਪਾਲ ਸਿੰਘ ਵੀ ਸ਼ਾਮਲ ਸਨ।