ਮਹਿੰਦਰ ਸਿੰਘ ਅਰਲੀਭੰਨ ,ਕਲਾਨੌਰ : ਐਤਵਾਰ ਨੂੰ ਡੈਮੋਕ੍ਰੇਟਿਕ ਜੰਗਲਾਤ ਵਰਕਰਜ਼ ਯੂਨੀਅਨ ਦੀ ਮੀਟਿੰਗ ਨਿਰਮਲ ਸਿੰਘ ਸਰਵਾਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅਸ਼ਵਨੀ ਕੁਮਾਰ ਕਲਾਨੌਰ ਨੇ ਦੱਸਿਆ ਕਿ ਪੰਜ ਮਹੀਨਿਆਂ ਤੋਂ ਵਰਕਰਜ਼ ਨੂੰ ਤਨਖ਼ਾਹ ਨਹੀਂ ਮਿਲੀ। ਜਿਸ ਕਾਰਨ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਜਿਥੇ ਘਰ-ਘਰ ਤਿਰੰਗਾ ਲਹਿਰਾਉਣ ਇਸ ਸਬੰਧੀ ਮੁਹਿੰਮ ਦਾ ਆਗਾਜ਼ ਕੀਤਾ ਹੋਇਆ ਹੈ ਉਥੇ ਤਨਖ਼ਾਹਾਂ ਨਾ ਮਿਲਣ ਕਾਰਨ ਆਜ਼ਾਦੀ ਦਿਹਾੜੇ ਤਿਰੰਗਾ ਖ਼ਰੀਦਣ ਲਈ ਵੀ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਤੋਂ ਇਲਾਵਾ ਬੱਚਿਆਂ ਦੀਆਂ ਸਕੂਲ ਫੀਸਾਂ ਤੇ ਕਿਤਾਬਾਂ ਦਾ ਪ੍ਰਬੰਧ ਕਰਨਾ ਵਸੋਂ ਬਾਹਰ ਹੈ। ਉਨਾਂ੍ਹ ਕਿਹਾ ਕਿ ਉਹ ਜੰਗਲਾਤ ਵਿਭਾਗ ਵਿੱਚ ਪਿਛਲੇ 25 ਸਾਲ ਤੋ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ ਪੰ੍ਤੂ ਇਸ ਦੇ ਬਾਵਜੂਦ ਵੀ ਉਨਾਂ੍ਹ ਨੂੰ ਪੱਕਾ ਨਹੀਂ ਕੀਤਾ ਗਿਆ। ਇਸ ਮੌਕੇ ਜੰਗਲਾਤ ਵਰਕਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਰਕਰਜ਼ ਦਾ ਸਰਵਿਸ ਰਿਕਾਰਡ ਠੀਕ ਕਰ ਕੇ ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਤੇ ਤਨਖ਼ਾਹਾਂ ਤਨਖ਼ਾਹਾਂ ਵੀ ਤੁਰੰਤ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਿਝਰਮਲ ਸਿੰਘ, ਬੀਬੀ ਸਫੀਨਾ, ਬੀਬੀ ਬਚਨੀ, ਬੀਬੀ ਭੋਲੀ ਹਾਜ਼ਰ ਸਨ।