- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਲਐੱਸਡੀ ਕਾਲਜ ਦੇ ਵਿਦਿਆਰਥੀਆਂ ਬੀਏ ਸਮੈਸਟਰ ਚੌਥੇ ਵਿੱਚ ਮਾਰੀਆਂ ਮੱਲਾਂ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਸ਼ਹੀਦ ਲੱਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਕਲਾਨੌਰ ਦੇ ਵਿਦਿਆਰਥੀ ਵਿੱਦਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਬੀਏ ਸਮੈਸਟਰ ਚੌਥਾ ਦੀ ਵਿਦਿਆਰਥਣ ਕਨਿਕਾ ਨੇ 8.3 ਸੀਜੀਪੀਏ ਨਾਲ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਦਸਵਾਂ ਸਥਾਨ ਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਹੀ ਰੂਪੀ ਨੇ 7.75 ਸੀਜੀਪੀਏ ਨਾਲ ਕਾਲਜ ਵਿਚੋਂ ਦੂਸਰਾ ਅਤੇ ਹਰਮਨ ਨੇ 7.65 ਸੀਜੀਪੀਏ ਨਾਲ ਕਾਲਜ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਬੀਏ ਸਮੈਸਟਰ ਦੂਸਰਾ ਦੀ ਵਿਦਿਆਰਥਣ ਖੁਸ਼ਨੂਰ ਨੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ 8.1 ਸੀਜੀਪੀਏ ਨਾਲ 129ਵਾਂ ਸਥਾਨ ਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਮਹਿਕਪ੍ਰੀਤ ਨੇ 7.32 ਨਾਲ ਕਾਲਜ ਵਿਚੋਂ ਦੂਸਰਾ ਤੇ ਸ਼ਰਨਦੀਪ ਕੌਰ ਨੇ 7.24 ਸੀਜੀਪੀਏ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਸੰਬੰਧਤ ਸਮੂਹ ਸਟਾਫ਼ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਸਟਾਫ਼ ਦੀ ਮਿਹਨਤ ਸਦਕਾ ਕਾਲਜ ਦੇ ਵਿਦਿਆਰਥੀ ਭਵਿੱਖ ਵਿੱਚ ਵੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕਰਦੇ ਰਹਿਣਗੇ।