- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜ ਸੇਵੀ ਅਮਨ ਸ਼ਿੰਗਾਰੀ, ਮੁੱਖ ਮੰਤਰੀ ਮਾਨ ਅਤੇ ਵਿਧਾਇਕ ਕਲਸੀ ਦੀ ਅਗਵਾਈ ਹੇਠ ‘ਆਪ’ ’ਚ ਸ਼ਾਮਲ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਅੱਜ ਬਟਾਲਾ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪ੍ਰਸਿੱਧ ਸਮਾਜ ਸੇਵਕ ਅਤੇ ਨਾਮੀ ਸਮਾਜ ਸੇਵੀ ਸੰਸਥਾ ਦੇ ਸੰਸਥਾਪਕ ਅਮਨ ਸ਼ਿੰਗਾਰੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਬਟਾਲਾ ਦੇ ਨੇੜਲੇ ਪਿੰਡ ਘਣੀਏ-ਕੇ-ਬਾਂਗਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਅਮਨ ਸ਼ਿੰਗਾਰੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ’ਚ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਅਤੇ ਸੂਬੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਅਤੇ ਸਮਾਜ ਸੇਵੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।