ਸੱਤਪਾਲ ਜ਼ਖ਼ਮੀ, ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਤਲਵੰਡੀ ਗੋਰਾਇਆ ਵਿਖੇ ਇਕ ਘਰੇਲੂ ਝਗੜੇ ਦੌਰਾਨ ਪੁੱਤਰ ਵੱਲੋਂ ਪਿਤਾ ਨੂੰ ਗੋਲ਼ੀ ਮਾਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ।

ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਲਜੀਤ ਸਿੰਘ ਪੱਡਾ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਤਲਵੰਡੀ ਗੋਰਾਇਆ ਦਾ ਆਪਣੇ ਪੁੱਤਰ ਗੁਰਪ੍ਰਰੀਤ ਸਿੰਘ ਉਰਫ ਗੋਪੀ ਨਾਲ ਘਰ 'ਚ ਝਗੜਾ ਹੋਇਆ, ਜਿਸ 'ਤੇ ਗੁਰਪ੍ਰਰੀਤ ਸਿੰਘ ਗੋਪੀ ਆਪਣੇ ਪਿਤਾ ਦਾ ਰਿਵਾਲਵਰ ਖੋਹ ਕੇ ਸਤਨਾਮ ਸਿੰਘ ਦੀ ਲੱਤ 'ਤੇ ਗੋਲ਼ੀ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਹੋਏ ਸਤਨਾਮ ਸਿੰਘ ਨੂੰ ਡੇਰਾ ਬਾਬਾ ਨਾਨਕ ਹਸਪਤਾਲ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਅੰਮਿ੍ਤਸਰ ਲਈ ਰੈਫਰ ਕਰ ਦਿੱਤਾ।

ਥਾਣਾ ਮੁਖੀ ਦਲਜੀਤ ਸਿੰਘ ਪੱਡਾ ਨੇ ਦੱਸਿਆ ਕਿ ਜ਼ਖ਼ਮੀ ਹੋਏ ਸਤਨਾਮ ਸਿੰਘ ਦੇ ਬਿਆਨਾ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।