"ਸਵੱਛਤਾ ਹੀ ਸੇਵਾ" ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਆਰੰਭੀ "ਸਵੱਛਤਾ ਹੀ ਸੇਵਾ" ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਆਰੰਭੀ
Publish Date: Tue, 29 Sep 2026 04:20 PM (IST)
Updated Date: Tue, 29 Sep 2026 04:21 PM (IST)
ਨਰੇਸ਼ ਕਾਲੀਆ, ਪੰਜਾਬੀ ਜਾਗਰਣ, ਗੁਰਦਾਸਪੁਰ : ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਦਫਤਰ ਵੱਲੋਂ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਬੱਚਿਆਂ ਦੇ ਉਜਵਲ ਭੱਵਿਖ ਲਈ ਚਲਾਏ ਜਾ ਰਹੇ ਪ੍ਰੀਰਿਕਰੂਟਮੈਂਟ ਟ੍ਰੇਨਿੰਗ ਸੈਂਟਰ ’ਚ ਫੌਜ ਦੀ ਭਰਤੀ ਲਈ ਟ੍ਰੇਨਿੰਗ ਹਾਸਲ ਕਰ ਰਹੇ ਸਿੱਖਿਆਰਥੀਆਂ, ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ’ਚ ਕੰਪਿਉਟਰ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਦਫਤਰ ਦੇ ਸਟਾਫ ਰਾਹੀਂ ਦਫਤਰ ਅਤੇ ਦਫਤਰ ਤੋਂ ਬਾਹਰ ਬਾਜ਼ਾਰ ’ਚ ਅਤੇ ਪਿੰਡਾਂ ’ਚ ਸਫਾਈ ਮੁਹਿੰਮ ਚਲਾਈ ਤੇ ਕਈ ਸਥਾਨਾਂ ਦੀ ਸਫਾਈ ਕੀਤੀ ਗਈ। ਦੇਸ਼ ਵੱਲੋਂ ਚਲਾਈ ਗਈ ਸਵੱਛਤਾ ਹੀ ਸੇਵਾ ਮੁਹਿੰਮ ਸਬੰਧੀ ਦਫਤਰ ਅੰਦਰ ਪੜ੍ਹਾਈ ਕਰ ਰਹੇ ਸਿੱਖਿਆਰਥੀਆਂ/ਵਿਦਿਆਰਥੀਆਂ ਨੂੰ ਉਨ੍ਹਾ ਦੇ ਟੀਚਰਾਂ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵੱਲੋਂ ਆਮ ਪਬਲਿਕ ਨੂੰ ਸਫਾਈ ਵਿਵਸਥਾ ’ਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ ਅਤੇ ਹੋਰ ਖੁਲੀਆਂ ਤੇ ਅਣਅਧਿਕਾਰਤ ਥਾਵਾਂ ਤੇ ਕੂੜਾ ਨਾ ਸੁੱਟਿਆ ਜਾਵੇ। ਉਨ੍ਹਾ ਕਿਹਾ ਕਿ ਘਰਾਂ ਅਤੇ ਹੋਰ ਥਾਵਾਂ ਤੋਂ ਪੈਦਾ ਹੋਣ ਵਾਲਾ ਕੂੜਾ ਨਗਰ ਕੌਂਸਲ ਵੱਲੋਂ ਤਾਇਨਾਤ ਕੂੜਾ ਇੱਕਠਾ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਸੌਂਪਿਆ ਜਾਵੇ ਜਾਂ ਨਿਰਧਾਰਤ ਕੂੜੇ ਦਾਨਾਂ ’ਚ ਪਾਇਆ ਜਾਵੇ। ਉਨ੍ਹਾ ਕਿਹਾ ਕਿ ਕੂੜੇ ਦੀ ਸਹੀ ਢੰਗ ਨਾਲ ਛਾਂਟੀ ਅਤੇ ਨਿਪਟਾਰਾ ਕਰਨ ਨਾਲ ਹੀ ਸਾਫ-ਸੁਥਰਾ ਵਾਤਾਵਰਣ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੀ ਅਵਾਮ ਨੂੰ ਅਪੀਲ ਕੀਤੀ ਕਿ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਗੁਰਦਾਸਪੁਰ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ’ਚ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ।