ਗੁਰਪ੍ਰੀਤ ਰਿਆੜ ਦਾ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ
ਗੁਰਪ੍ਰੀਤ ਰਿਆੜ ਦਾ ਯੂਥ ਅਕਾਲੀ ਦਲ ਹਲਕਾ ਕਾਦੀਆਂ ਦਾ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ
Publish Date: Wed, 18 Nov 2026 05:26 PM (IST)
Updated Date: Thu, 19 Nov 2026 04:04 AM (IST)
ਫੋਟੋ: 18ਬੀਟੀਐਲ12 ਗੁਰਪ੍ਰੀਤ ਸਿੰਘ ਰਿਆੜ ਨੂੰ ਸਨਮਾਨਿਤ ਕਰਨ ਦੌਰਾਨ ਕਾਕੀ, ਜ. ਗੋਰਾ, ਮੈਨੇਜਰ ਮਾਂਟੂ ਤੇ ਹੋਰ। ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਜਥੇਬੰਦਕ ਨਿਯੁਕਤੀਆਂ ਤਹਿਤ ਹਲਕਾ ਕਾਦੀਆਂ ਤੋਂ ਗੁਰਪ੍ਰੀਤ ਸਿੰਘ ਰਿਆੜ ਨੂੰ ਯੂਥ ਅਕਾਲੀ ਦਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਕਾਦੀਆਂ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਪਾਲ ਸਿੰਘ ਗੋਰਾ ਦੇ ਪਰਿਵਾਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ, ਸ਼੍ਰੋਮਣੀ ਕਮੇਟੀ ਮੈਨੇਜਰ ਗੁਰਤਿੰਦਰਪਾਲ ਸਿੰਘ ਮਾਟੂ, ਸੁਖਪਾਲ ਸਿੰਘ ਐੱਮਡੀ, ਜਗਤਾਰ ਸਿੰਘ ਦਾਰਾ, ਅਵਤਾਰ ਸਿੰਘ ਕਾਲਾ ਬਾਲਾ, ਮਨੋਹਰ ਸਿੰਘ ਮਾਣਾ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।ਇਸ ਮੌਕੇ ਹਾਜ਼ਰ ਆਗੂਆਂ ਨੇ ਗੁਰਪ੍ਰੀਤ ਸਿੰਘ ਰਿਆੜ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਆਗੂਆਂ ਨੂੰ ਪਾਰਟੀ ’ਚ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰਪ੍ਰੀਤ ਸਿੰਘ ਰਿਆੜ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।