- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਵੱਲੋਂ ਐੱਸਐੱਚਓ ਸਤਪਾਲ ਸਿੰਘ ਦਾ ਵਿਸ਼ੇਸ਼ ਸਨਮਾਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਅੱਜ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਵੱਲੋਂ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਨਵੇਂ ਆਏ ਐੱਸਐੱਚਓ ਸਤਪਾਲ ਸਿੰਘ ਨੂੰ ਸਿਰੋਪਾ ਦੇ ਕੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪੁਲਿਸ ਜ਼ਿਲ੍ਹਾ ਬਟਾਲਾ ‘ਚ ਬਤੌਰ ਐੱਸਐੱਚਓ ਦਾ ਚਾਰਜ ਸੰਭਾਲਣ ’ਤੇ ਨਿੱਘਾ ਜੀ ਆਇਆਂ ਨੂੰ ਆਖਿਆ। ਇਸ ਮੌਕੇ ਡਾ. ਬਾਜਵਾ ਨੇ ਐੱਸਐੱਚਓ ਨਾਲ ਜਿੱਥੇ ਇਲਾਕੇ ਵਿੱਚ ਵਿਕਦੇ ਨਸ਼ੇ ਅਤੇ ਹੁੰਦੀਆਂ ਲੁੱਟਾਂ ਖੋਹਾਂ ਤੇ ਚੋਰੀ ਦੀ ਵਾਰਦਾਤਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ, ਉੱਥੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੂੰ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਵੱਲੋਂ ਕ੍ਰਾਈਮ ਨੂੰ ਸਮਾਜ ਵਿਚੋਂ ਖਤਮ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਐੱਸਐੱਚਓ ਸਤਪਾਲ ਸਿੰਘ ਨੇ ਡਾ. ਬਾਜਵਾ ਦਾ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਿਸ ਆਮ ਜਨਤਾ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਕਸਬਿਆਂ, ਇਲਾਕੇ ਅਤੇ ਪਿੰਡਾਂ ’ਚ ਨਾ ਤਾਂ ਨਸ਼ਾ ਵਿਕਣ ਦਿੱਤਾ ਜਾਵੇਗਾ ਤੇ ਨਾ ਹੀ ਕਿਸੇ ਨੂੰ ਕਰਨ ਦਿੱਤਾ ਜਾਵੇਗਾ ਤੇ ਅਪਰਾਧ ਨੂੰ ਵੀ ਠੱਲ੍ਹ ਪਾਈ ਜਾਵੇਗੀ। ਇਸ ਮੌਕੇ ਇੰਦਰਜੀਤ ਸਿੰਘ ਪਵਾਰ, ਸਰਬਜੀਤ ਸਿੰਘ, ਦਿਲਜੀਤ ਸਿੰਘ, ਕੁਲਦੀਪ ਸਿੰਘ, ਪ੍ਰਧਾਨ ਤਰਸੇਮ, ਸਲਾਮਤ ਤੇ ਪ੍ਰਧਾਨ ਮੰਗੂ ਹਾਜ਼ਰ ਸਨ।