ਨਸ਼ੇ ਦੇ ਦੂਸ਼ਿਤ ਪ੍ਰਭਾਵਾਂ ਬਾਰੇ ਨੌਜਵਾਨਾਂ ਨੂੰ ਪ੍ਰੇਰਿਆ ਨਸ਼ਾ ਮੁਕਤ ਨੌਜਵਾਨ ਵਿਕਸਿਤ ਭਾਰਤ ਅਭਿਆਨ ਤਹਿਤ ਵਿਸ਼ੇਸ਼ ਲੈਕਚਰ ਆਯੋਜਨ
Publish Date: Sat, 10 Oct 2026 03:28 PM (IST)
Updated Date: Sat, 10 Oct 2026 03:29 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਨੌਜਵਾਨ ਵਿਕਸਿਤ ਭਾਰਤ ਅਭਿਆਨ ਤਹਿਤ ਐੱਸਐੱਲ ਬਾਵਾ ਡੀਏਵੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੀ ਅਗਵਾਈ ਤੇ ਐੱਨਐੱਸਐੱਸ ਵਿਭਾਗ ਦੇ ਪ੍ਰੋਗਰਾਮ ਅਫਸਰ ਡਾ. ਗੁਰਵੰਤ ਸਿੰਘ ਤੇ ਡਾ. ਨਵੀਨ ਚੰਦ ਦੀ ਦੇਖ-ਰੇਖ ਵਿਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਬੁਲਾਰੇ ਵਜੋਂ ਡਾ. ਮਾਇਤਰੀ ਇੰਚਾਰਜ ਸਰਕਾਰੀ ਹਸਪਤਾਲ ਬਟਾਲਾ ਤੇ ਨੋਡਲ ਅਫਸਰ ਨਸ਼ਾ ਮੁਕਤ ਅਭਿਆਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ੇ ਦੇ ਦੂਸ਼ਿਤ ਪ੍ਰਭਾਵਾਂ ਪ੍ਰਤੀ ਕਾਵਿ ਉਚਾਰਨ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਭਾਟੀਆ ਨੇ ਡਾ. ਮਾਇਤਰੀ ਨਿੱਘਾ ਸਵਾਗਤ ਕੀਤਾ। ਅਤੇ ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਇਸ ਅਭਿਆਨ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਬੁਲਾਰੇ ਵਜੋਂ ਆਈ ਡਾ. ਮਾਇਤਰੀ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਦੇ ਪ੍ਰਣਾਮਾਂ ਬਾਰੇ ਵਿਸਥਾਰਮਈ ਰੂਪ ਵਿੱਚ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਮੁੱਖ ਕਰਤੱਬ ਆਪਣੇ ਆਲਾ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਕਿ ਅਸੀਂ ਭਾਰਤ ਸਰਕਾਰ ਦੇ ਨਸ਼ਾ ਮੁਕਤ ਅਭਿਆਨ ਵਿੱਚ ਸਾਰਥਕ ਯੋਗਦਾਨ ਪਾ ਸਕੀਏ। ਪ੍ਰੋਗਰਾਮ ਅਫਸਰ ਡਾ. ਗੁਰਵੰਤ ਸਿੰਘ, ਡਾ. ਨਵੀਨ ਚੰਦ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ’ਚ ਪ੍ਰੋ. ਰਜੀਵ ਮਹਿਤਾ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਕੁਲਵਿੰਦਰ ਕੌਰ ਤੇ ਪ੍ਰੋ. ਹਰਪ੍ਰੀਤ ਕੌਰ ਹਾਜ਼ਰ ਰਹੇ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕੁਨਾਲ ਨਾਰੰਗ ਨੇ ਵਿਸ਼ੇਸ਼ ਭੂਮਿਕਾ ਨਿਭਾਈ।