ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕੀਤੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੀ ਗਈ ਵਿਸ਼ੇਸ਼ ਮੀਟਿੰਗ
Publish Date: Sat, 28 Nov 2026 03:39 PM (IST)
Updated Date: Sat, 28 Nov 2026 03:40 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਸਰਪੰਚ ਕਾਲਾ ਰਾਮ, ਸਰਕਲ ਇੰਚਾਰਜ ਭੋਆ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਵਿੱਚ ਭੋਆ ਹਲਕੇ ਦੇ ਸਰਕਲ ਇੰਚਾਰਜ ਨਿਯੁਕਤ ਕੀਤੇ ਗਏ, ਜਿਨ੍ਹਾਂ ਵਿੱਚ ਜਗਮੋਹਨ, ਅਮੀਰ ਚੰਦ ਮਨੂ, ਅਮਿਤ ਕੁਮਾਰ, ਗੌਤਮ ਕੁਮਾਰ, ਨੀਰਜ, ਬੋਧਰਾਜ, ਤਾਰਾ ਚੰਦ ਅਤੇ ਸਮਾਈਲ ਨੂੰ ਹਲਕੇ ਦੇ ਸਰਕਲ ਇੰਚਾਰਜ ਨਿਯੁਕਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਇੰਚਾਰਜ ਸਰਪੰਚ ਕਾਲਾ ਰਾਮ ਨੇ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਨਿਯੁਕਤੀਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਅਮਨ ਭਗਵਾਨਸਰ ਨੂੰ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ, ਸਿਲਿੰਦਰ ਕੁਮਾਰ ਨੂੰ ਬੀਸੀ ਵਿੰਗ ਜ਼ਿਲ੍ਹਾ ਪ੍ਰਧਾਨ, ਪਰਮਿੰਦਰ ਸਿੰਘ ਨੂੰ ਪੀਏਸੀ ਮੈਂਬਰ, ਹਰਜੀਤ ਸਿੰਘ ਨੂੰ ਪੀਏਸੀ ਮੈਂਬਰ, ਅਤੇ ਗੁਰਸਰਨ ਸਿੰਘ, ਗੁਰਸੇਵਕ ਸਿੰਘ, ਕੁਲਜੀਤ ਸਿੰਘ, ਰਸਪਾਲ ਸਿੰਘ ਮਿਆਣੀ, ਗੁਰਮੀਤ ਸਿੰਘ ਅਤੇ ਮਹਿਕ ਪ੍ਰੀਤ ਸਿੰਘ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਰਪੰਚ ਕਾਲਾ ਰਾਮ, ਸਰਕਲ ਇੰਚਾਰਜ ਨੇ ਇਕੱਠੇ ਹੋਏ ਅਕਾਲੀ ਵਰਕਰਾਂ ਨੂੰ ਇੱਕਜੁੱਟ ਹੋ ਕੇ 2027 ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ।