ਨੈਤਿਕ ਸਿੱਖਿਆ ਅਤੇ ਕਦਰਾਂ-ਕੀਮਤਾਂ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਨੈਤਿਕ ਸਿੱਖਿਆ ਅਤੇ ਕਦਰਾਂ ਕੀਮਤਾਂ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ
Publish Date: Wed, 30 Sep 2026 03:53 PM (IST)
Updated Date: Wed, 30 Sep 2026 03:54 PM (IST)
ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ, ਫਤਿਹਗੜ੍ਹ ਚੂੜੀਆਂ: ਪੰਡਤ ਮੋਹਨ ਲਾਲ ਐੱਸਡੀ ਕਾਲਜ ਫਾਰ ਗਰਲਜ਼ ਫਤਿਹਗੜ੍ਹ ਚੂੜੀਆਂ ਵਿਖੇ ਨੈਤਿਕ ਸਿੱਖਿਆ ਅਤੇ ਕਦਰਾਂ-ਕੀਮਤਾਂ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ’ਚ ਚੰਗੇ ਸੰਸਕਾਰ, ਇਮਾਨਦਾਰੀ, ਅਨੁਸ਼ਾਸਨ, ਸਤਿਕਾਰ, ਦਇਆ, ਸਖ਼ਤ ਮਿਹਨਤ ਅਤੇ ਜ਼ਿੰਮੇਵਾਰੀ ਵਰਗੀਆਂ ਕਦਰਾਂ-ਕੀਮਤਾਂ ਨੂੰ ਉਜਾਗਰ ਕਰਨਾ ਸੀ, ਤਾਂ ਜੋ ਇਨਸਾਨੀਅਤ ਦੇ ਸੰਕਲਪ ਨੂੰ ਸਾਕਾਰ ਕਰ ਸਕਣ। ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ਼ ਸਕੱਤਰ ਪਰਮਜੀਤ ਸਿੰਘ ਅਤੇ ਗੁਰਲਾਲ ਸਿੰਘ ਨੇ ਸ਼ਿਰਕਤ ਕੀਤੀ। ਮੁੱਖ ਬੁਲਾਰਿਆਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ’ਚ ਡਿਗਰੀਆਂ ਹਾਸਲ ਕਰਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਵੀ ਜ਼ਿੰਦਗੀ ਜਿਉਣ ਲਈ ਬਹੁਤ ਜ਼ਰੂਰੀ ਹਨ ਕਿਉਂਕਿ ਕਦਰਾਂ-ਕੀਮਤਾਂ ਸਾਡੀ ਸ਼ਖਸੀਅਤ ਦਾ ਦਰਪਣ ਹੁੰਦੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਾਲਜ ਵੱਲੋਂ ਯਾਦਗਾਰੀ ਚਿੰਨ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਸਾਨੂੰ ਬਿਹਤਰ ਭਵਿੱਖ ਦਿੰਦੀ ਹੈ ਤਾਂ ਨੈਤਿਕ ਕਦਰਾਂ-ਕੀਮਤਾਂ ਸਾਨੂੰ ਬਿਹਤਰ ਇਨਸਾਨ ਬਣਾਉਂਦੀਆਂ ਹਨ ਜਿਸ ਸਦਕਾ ਜ਼ਿੰਦਗੀ ਖੂਬਸੂਰਤ ਬਣ ਜਾਂਦੀ ਹੈ। ਉਨ੍ਹਾਂ ਸੈਮੀਨਾਰ ਦੇ ਇੰਚਾਰਜ ਗੁਰਪਿੰਦਰ ਕੌਰ ਤੇ ਰਾਜਬੀਰ ਕੌਰ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਚੰਗੇ ਜੀਵਨ ਮੁੱਲ ਧਾਰਨ ਕਰਨ ਦੀ ਤਾਕੀਦ ਕੀਤੀ।