- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਰੋਕਥਾਮ ਮੁਹਿੰਮ ਤਹਿਤ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਵਿਖੇ ਚਲਾਈ ਗਈ ਵਿਸ਼ੇਸ਼ ਸਪਰੇਅ ਮੁਹਿੰਮ

ਲਖਬੀਰ ਖੁੰਡਾ, ਪੰਜਾਬੀ ਜਾਗਰਣ, ਧਾਰੀਵਾਲ: ਡੇਂਗੂ ਦੀ ਰੋਕਥਾਮ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਡਰਾਈ ਡੇਅ ਮੌਕੇ ਵਿਸ਼ੇਸ਼ ਸਪਰੇਅ ਮੁਹਿੰਮ ਚਲਾਈ ਗਈ। ਇਹ ਕਾਰਵਾਈ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਅਤੇ ਐੱਸਐੱਮਓ ਧਾਰੀਵਾਲ ਡਾ. ਚਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਨੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸਪਰੇਅ ਕਰਨ ਦੇ ਨਾਲ-ਨਾਲ ਗਮਲਿਆਂ, ਪਾਣੀ ਵਾਲੇ ਬਰਤਨਾਂ ਅਤੇ ਹੋਰ ਸੰਭਾਵਿਤ ਬਰੀਡਿੰਗ ਸਥਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ।