- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਸਿਹਤ ਵਿਭਾਗ ਵੱਲੋਂ ਲੋੜਵੰਦਾਂ ਨੂੰ ਵੰਡੀਆਂ ਗਈਆਂ ਐਨਕਾਂ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ: ਨੈਸ਼ਨਲ ਹੈਲਥ ਮਿਸ਼ਨ ਤਹਿਤ ਸਿਵਲ ਸਰਜਨ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਕੇਂਦਰ ਕਲਾਨੌਰ ਦੇ ਐੱਸਐੱਮਓ ਡਾਕਟਰ ਲਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਮਿਊਨਿਟੀ ਹੈਲਥ ਕੇਂਦਰ ਕਲਾਨੌਰ ’ਚ ਤਾਇਨਾਤ ਅੱਖਾਂ ਦੇ ਅਪਥੈਲਮਿਕ ਅਫ਼ਸਰ ਡਾਕਟਰ ਸਿਮਰਨਜੀਤ ਕੌਰ ਵੱਲੋਂ ਲੋੜਵੰਦ ਅੱਖਾਂ ਦੇ ਮਰੀਜ਼ਾਂ ਨੂੰ ਨੇੜੇ ਦੀ ਨਜ਼ਰ ਦੀਆਂ ਮੁਫ਼ਤ ਐਨਕਾਂ ਵੰਡੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਵੱਲੋਂ ਪੰਜ ਕੈਂਪ ਲਗਾ ਕੇ ਮਰੀਜ਼ਾਂ ਦਾ ਚੈੱਕਅੱਪ ਕੀਤਾ ਤੇ ਉਨ੍ਹਾਂ ਨੂੰ ਨਜ਼ਰ ਵਾਲੀਆਂ ਐਨਕਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ’ਚ ਇਲਾਜ ਕਰਵਾਉਣ ਆਏ ਚਿੱਟੇ ਮੋਤੀਏ ਦੇ ਮਰੀਜ਼ਾਂ ਦੇ ਫ੍ਰੀ ਆਪਰੇਸ਼ਨ ਕਰਕੇ ਉਨ੍ਹਾਂ ਨੂੰ ਲੈਂਜ ਵੀ ਪਾਏ ਗਏ ਹਨ। ਇਸ ਮੌਕੇ ’ਤੇ ਉਨ੍ਹਾਂ ਅੱਖਾਂ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ’ਤੇ ਆਪਣੀਆਂ ਅੱਖਾਂ ਦਾ ਸਰਕਾਰੀ ਹਸਪਤਾਲਾਂ ’ਚ ਚੈੱਕਅੱਪ ਕਰਵਾਉਣ ਅਤੇ ਅੱਖਾਂ ਦੇ ਮਾਹਰਾਂ ਵੱਲੋਂ ਅੱਖਾਂ ਦੀ ਸਾਂਭ-ਸੰਭਾਲ ਲਈ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਅਸੀਂ ਆਪਣੀਆਂ ਅੱਖਾਂ ਦੀ ਸਾਂਭ-ਸੰਭਾਲ ਕਰ ਸਕੀਏ।