- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ-2026: ਐੱਸਐੱਸ ਬਾਜਵਾ ਸਕੂਲ ਦੀ ਖੋ-ਖੋ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ
ਕਾਦੀਆਂ: ਪਿੰਡ ਖੁਜਾਲਾ ਦੇ ਸਰਕਾਰੀ ਸਟੇਡੀਅਮ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਦਾ ਸ਼ੁਭ ਆਰੰਭ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਹੋਇਆ। ਇਸ ਖੇਡ ਮੁਕਾਬਲੇ ਵਿੱਚ ਵੱਖ-ਵੱਖ ਸੰਸਥਾਵਾਂ ਤੋਂ 200 ਤੋਂ ਵੱਧ ਖਿਡਾਰੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਮੁਕਾਬਲੇ ਵਿੱਚ ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਦੀ ਜੂਨੀਅਰ ਵਿੰਗ ਦੀਆਂ ਵਿਦਿਆਰਥਣਾਂ ਨੇ ਅੰਡਰ-14 ਖੋ-ਖੋ ਮੁਕਾਬਲੇ ਵਿੱਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ ਪੰਜਵੀਂ ਏ ਅਤੇ ਪੰਜਵੀਂ ਬੀ ਜਮਾਤ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਟੀਮ ਦੀਆਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਨੂੰ ਕੋਚ ਬਾਸਿਤ ਅਹਿਮਦ ਅਤੇ ਸੁਖਜਿੰਦਰ ਸਿੰਘ ਵੱਲੋਂ ਦਿੱਤੀ ਗਈ ਸਿਖਲਾਈ ਅਤੇ ਮਾਰਗਦਰਸ਼ਨ ਦਾ ਵੀ ਭਰਪੂਰ ਲਾਭ ਮਿਲਿਆ। ਮੁਕਾਬਲੇ ਵਿੱਚ ਜੇਤੂ ਰਹੀਆਂ ਸਾਰੀਆਂ ਵਿਦਿਆਰਥਣਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੀ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਦੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਡਾਇਰੈਕਟਰ ਐੱਮਐੱਲ ਸ਼ਰਮਾ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਸਕੂਲ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਅਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ, ਪ੍ਰਿੰਸੀਪਲ ਅਮਿਤ ਸਿੰਘ ਨੋਗਾ ਉਪ-ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਪੂਰੇ ਸਕੂਲ ਪਰਿਵਾਰ ਨੂੰ ਮਾਣ ਮਹਿਸੂਸ ਹੋਇਆ ਹੈ।