- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਆਹ ਪੁਰਬ ਦੀ ਖੁਸ਼ੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅੱਜ :

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਤਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ।ਉਕਤ ਜਾਣਕਾਰੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਅੱਗੇ ਦੱਸਿਆ ਕਿ ਵਿਆਹ ਪੁਰਬ ਦੀ ਖੁਸ਼ੀ ਵਿੱਚ ਅੱਜ 16 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ਵਿਆਹ ਪੁਰਬ ਵਾਲੇ ਦਿਨ 18 ਸਤੰਬਰ ਦਿਨ ਸ਼ੁਕਰਵਾਰ ਨੂੰ ਪਾਏ ਜਾਣਗੇ। ਜਥੇਦਾਰ ਗੋਰਾ ਨੇ ਸੰਗਤਾਂ ਨੂੰ ਬੇਨਤੀ ਕਰਦਿਆਂ ਦੱਸਿਆ ਕਿ ਇਸ ਵਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਆਉਣ ਵਾਲਾ ਮਹਾਨ ਨਗਰ ਕੀਰਤਨ 2 ਦਿਨ ਦਾ ਹੋਵੇਗਾ।
ਇਸ ਮੌਕੇ ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸ਼ਮਸ਼ੇਰ ਸਿੰਘ ਚੀਮਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਗੁਰਖੇਲ ਸਿੰਘ ਘੁੰਮਣ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਮਾਸਟਰ ਪ੍ਰਵੀਨ ਸਿੰਘ, ਪਲਵਿੰਦਰ ਸਿੰਘ ਲੰਬੜਦਾਰ ਐੱਮਸੀ, ਰਣਜੀਤ ਸਿੰਘ ਸਾਗਰਪੁਰ, ਮਾਸਟਰ ਜਗਜੀਤ ਸਿੰਘ ਕਾਹਲੋ, ਅਸ਼ੀਸ਼ ਪਾਲ ਸਿੰਘ ਲੱਕੀ, ਲਖਬੀਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਗੁਰਵਿੰਦਰ ਸਿੰਘ ਐਡੀਸ਼ਨਲ ਚੀਫ਼ ਸ਼੍ਰੋਮਣੀ ਕਮੇਟੀ, ਸਿਮਰਤਪਾਲ ਸਿੰਘ ਭਾਟੀਆ ਆਦਿ ਹਾਜ਼ਰ ਸਨ।