ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Publish Date: Mon, 23 Nov 2026 05:47 PM (IST)
Updated Date: Tue, 24 Nov 2026 04:05 AM (IST)
ਫੋਟੋ: 23ਬੀਟੀਐਲ19) ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਵਿਦਿਆਰਥੀਆਂ ਦੇ ਨਾਲ ਅਸ਼ਵਨੀ ਸੇਖੜੀ, ਅਨੁਜਾ ਸੇਖੜੀ, ਦੀਪਾਂਕਾ ਸੇਖੜੀ ਤੇ ਸਟਾਫ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੇਖੜੀ ਕੈਂਪਸ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ’ਤੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਦਿੱਤੇ ਸੰਦੇਸ਼ ’ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਮੂਹ ਸੰਗਤ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਸੇਖੜੀ, ਸੀਈਓ ਅਨੁਜਾ ਸੇਖੜੀ, ਕੋ-ਸੀਈਓ ਦੀਪਾਂਕਾ ਸੇਖੜੀ ਅਤੇ ਪ੍ਰਿੰਸੀਪਲ ਸਮਿੱਕੀ ਕੋਚਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਲੱਖ-ਲੱਖ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ। ਸਮਾਗਮ ਦੀ ਸਮਾਪਤੀ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਨਾਲ ਹੋਈ।