ਐੱਸਐੱਸਪੀ ਬਟਾਲਾ ਨੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ
ਐੱਸਐੱਸਪੀ ਬਟਾਲਾ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚੋਂ ਆ ਰਹੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਆਵਾਜਾਈ ਦੀ ਸਹੂਲਤ ਲਈ ਟਰੈਫਿਕ ਪੁਲਿਸ ਵਲੋਂ ਪ੍ਰਬੰਧ ਕੀਤੇ ਗਏ ਹਨ ਤੇ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾਣਗੇ।
Publish Date: Thu, 17 Sep 2026 08:21 PM (IST)
Updated Date: Fri, 18 Sep 2026 10:49 AM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਸ੍ਰੀ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਸਬੰਧੀ ਬਟਾਲਾ ਪੁਲਿਸ ਵਲੋਂ ਸੰਗਤਾਂ ਦੀ ਸਹੂਲਤ ਲਈ ਆਵਾਜਾਈ ਤੇ ਸੁਰੱਖਿਆਂ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਅਸੀ ਸਾਰੇ ਜਾਣੇ ਬਹੁਤ ਵਡਭਾਗੇ ਹਾਂ ਕਿ ਸਾਨੂੰ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਮਨਾਉਣ ਦੀ ਸੇਵਾ ਮਿਲੀ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿਚੋਂ ਆ ਰਹੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਆਵਾਜਾਈ ਦੀ ਸਹੂਲਤ ਲਈ ਟਰੈਫਿਕ ਪੁਲਿਸ ਵਲੋਂ ਪ੍ਰਬੰਧ ਕੀਤੇ ਗਏ ਹਨ ਤੇ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾਣਗੇ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਨੂੰ ਮੁੱਖ ਰੱਖਦਿਆਂ ਕੋਈ ਹੁੱਲੜਬਾਜ਼ੀ ਨਾ ਕਰਨ ਤੇ ਸ਼ਰਧਾ ਭਾਵਨਾ ਨਾਲ ਵਿਆਹ ਪੁਰਬ ਸਮਾਗਮ ਮਨਾਉਣ।