- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਨੇ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਕੀਤੀ ਚੈਕਿੰਗ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬੀਤੀ ਦੇਰ ਰਾਤ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਬਟਾਲਾ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਸਿੰਘ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਸ਼ਹਿਰ ਦੇ ਐਂਟਰੀ ਪੁਆਇੰਟ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤੇ ਬੀਤੀ ਰਾਤ ਚੈਕਿੰਗ ਦੌਰਾਨ ਉਨ੍ਹਾਂ ਵਲੋਂ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜਿਥੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਪੀਸੀਆਰ ਦੀ ਗਸ਼ਤ ਵਧਾ ਦਿੱਤੀ ਹੈ। ਬਟਾਲਾ ਪੁਲਿਸ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਸ਼ਹਿਰ ’ਚ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਇਸ ਸਬੰਧ ’ਚ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।