ਐੱਸਐੱਸਪੀ ਨੇ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਕੀਤੀ ਚੈਕਿੰਗ
ਐੱਸਐੱਸਪੀ ਨੇ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਕੀਤੀ ਚੈਕਿੰਗ
Publish Date: Sun, 29 Nov 2026 05:41 PM (IST)
Updated Date: Sun, 29 Nov 2026 05:43 PM (IST)
ਰਾਜਨ ਤਰੇਹਨ, ਪੰਜਾਬੀ ਜਾਗਰਣ ਬਟਾਲਾ : ਬੀਤੀ ਦੇਰ ਰਾਤ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਵੱਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਾ. ਸਿੰਘ ਨੇ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਸ਼ਹਿਰ ਦੇ ਐਂਟਰੀ ਪੁਆਇੰਟ ’ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੀ ਦੇਰ ਰਾਤ ਉਨ੍ਹਾਂ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਪੁਲਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਸ਼ਹਿਰ ’ਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀਸੀਆਰ ਦੀ ਗਸ਼ਤ ਵੀ ਵੱਧਾ ਦਿੱਤੀ ਗਈ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਜਾਵੇ।