ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਐੱਸਐੱਸਪੀ ਡਾ. ਸਿੰਘ।
Publish Date: Wed, 18 Nov 2026 05:30 PM (IST)
Updated Date: Thu, 19 Nov 2026 04:04 AM (IST)
ਫੋਟੋ: 18ਬੀਟੀਐਲ16)---- ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਐੱਸਐੱਸਪੀ ਡਾ. ਸਿੰਘ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਅੱਜ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਆਪਣੇ ਦਫ਼ਤਰ ’ਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਹਨ ਤੇ ਉਨ੍ਹਾਂ ਦਾ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਪ੍ਰਸ਼ਾਸਨ ਲੋਕਾਂ ਅਤੇ ਸਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ, ਉੱਥੇ ਹੀ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਵੀ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਬਟਾਲਾ ਪੁਲਿਸ ਜਿਲ੍ਹੇ ਅਧੀਨ ਆਉਂਦੇ ਸਾਰੇ ਥਾਣਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਥਾਣੇ ਵਿੱਚ ਆਉਣ ਵਾਲੇ ਹਰ ਸੱਚੇ ਵਿਅਕਤੀ ਨੂੰ ਇਨਸਾਫ ਦਿਵਾਇਆ ਜਾਵੇ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹੈ।