ਆਕਾਸ਼, ਗੁਰਦਾਸਪੁਰ : ਕੋਰੋਨਾ ਤੋਂ ਬਚਾਅ ਲਈ ਮਾਸਕ ਲਾਜ਼ਮੀ ਤੌਰ 'ਤੇ ਪਹਿਨਿਆ ਜਾਵੇ ਅਤੇ ਖਾਸ ਕਰਕੇ ਜਦ ਘਰੋਂ ਬਾਹਰ ਨਿਕਲੋ ਤਾਂ ਮਾਸਕ ਜ਼ਰੂਰ ਪਹਿਨਿਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਗੁਰਦਾਸਪੁਰ ਡਾ. ਵਰਿੰਦਰ ਜਗਤ ਕਿਹਾ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕਰਨੀ ਬਹੁਤ ਜ਼ਰੂਰੀ ਹੈ, ਇਸ ਲਈ ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ, ਉਨਾਂ ਨੂੰ ਆਪਣੀ ਟੈਸਟਿੰਗ ਜਰੂਰ ਕਰਵਾਉਣੀ ਚਾਹੀਦੀ ਹੈ। ਸਿਵਲ ਸਰਜਨ ਨੇ ਕਿਹਾ ਕਿ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ। ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪਾਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫ਼ਤ ਕੀਤਾ ਜਾਂਦਾ ਹੈ।