ਦਵਿੰਦਰ ਸਿੰਘ, ਬਹਿਰਾਮਪੁਰ : ਅਕਾਲੀ ਆਗੂ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ ਗਰੀਬ ਮਜ਼ਦੂਰ ਅਤੇ ਕਿਸਾਨਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਜਦੋਂ ਜਦੋਂ ਵੀ ਕਿਸਾਨਾਂ ਤੇ ਕੋਈ ਮੁਸੀਬਤ ਆਈ ਹੈ, ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢਾ ਨਾਲ ਮੋਢਾ ਜੋੜ ਕੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਾ ਹੋਇਆ। ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਅਖਵਾਉਣ ਦਾ ਹੱਕ ਸਿਰਫ ਅਕਾਲੀ ਦਲ ਨੂੰ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਹੱਕ 'ਚ ਸਿਰਫ ਅਕਾਲੀ ਦਲ ਨਿੱਤਰਿਆ ਹੈ ਜਦਕਿ ਵਿਰੋਧੀ ਪਾਰਟੀਆਂ ਰਾਜਨੀਤੀ ਕਰਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਿੱਚ ਲੱਗੀਆਂ ਹਨ। ਇਸ ਮੌਕੇ ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ ਦੀ ਬਿਹਤਰੀ ਲਈ ਦਿਨ ਰਾਤ ਮਿਹਨਤ ਕਰ ਕੇ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੂਰਨ ਬਹੁਮਤ ਨਾਲ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸੁਖਬੀਰ ਬਾਦਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ।