ਦਵਿੰਦਰ ਸਿੰਘ, ਬਹਿਰਾਮਪੁਰ : ਸੀਨੀਅਰ ਅਕਾਲੀ ਆਗੂ ਬੀਬੀ ਪੁਸ਼ਪਿੰਦਰ ਕੌਰ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਕਿਸਾਨ ਪੱਖੀ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਕਿਸਾਨਾਂ ਨਾਲ ਜਦੋਂ ਜਦੋਂ ਵੀ ਧੱਕਾ ਹੋਇਆ ਹੈ ਅਕਾਲੀ ਦਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਕਿਸਾਨਾਂ ਦੇ ਹੱਕ ਵਿਚ ਨਿੱਤਰਿਆ ਹੈ ਕਿਉਂਕਿ ਸਿਰਫ ਅਕਾਲੀ ਦਲ ਹੀ ਕਿਸਾਨ ਹਿਤੈਸ਼ੀ ਪਾਰਟੀ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਜਿਸ ਦਾ 2022 ਦੀਆਂ ਚੋਣਾਂ ਵਿਚ ਦੇਖਣ ਨੂੰ ਮਿਲੇਗਾ।