- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਵਾਰਾ ਕੁੱਤਿਆਂ ਨੇ ਵਿਅਕਤੀ ’ਤੇ ਕੀਤਾ, ਹਮਲਾ ਜ਼ਖ਼ਮੀ

ਰਾਜਨ ਤਰੇਨ, ਪੰਜਾਬੀ ਜਾਗਰਣ ਬਟਾਲਾ : ਪਿੰਡ ਮਸਾਣੀਆ ’ਚ ਖੇਤਾਂ ਵਿਚ ਕੰਮ ਕਰ ਰਹੇ ਇਕ ਵਿਅਕਤੀ ’ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਅਜੈ ਪੁੱਤਰ ਸ਼ਾਮ ਬਹਾਦੁਰ ਵਾਸੀ ਸੁਲਤਾਨਪੁਰ ਯੂਪੀ ਹਾਲ ਵਾਸੀ ਪਿੰਡ ਮਸਾਣੀਆ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਉਹ ਖੇਤਾਂ ’ਚ ਕੰਮ ਕਰ ਰਿਹਾ ਸੀ ਕਿ ਅਚਾਨਕ ਕੁਝ ਆਵਾਰਾ ਕੁੱਤਿਆਂ ਨੇ ਨਜ਼ਦੀਕ ਬੰਨ੍ਹੀਆਂ ਹੋਈਆਂ ਬੱਕਰੀਆਂ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜਦੋਂ ਉਹ ਆਵਾਰਾ ਕੁੱਤਿਆਂ ਨੂੰ ਰੋਕਣ ਲਈ ਗਿਆ ਤਾਂ ਉਕਤ ਕੁੱਤਿਆਂ ਨੇ ਉਸ ’ਤੇ ਵੀ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖ਼ਲ ਕਰਵਾਇਆ ਗਿਆ।