
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਾਰਾਗੜ੍ਹ ਅਤੇ ਉਸ ਦੇ ਆਸ ਪਾਸ ਦੇ ਪਿੰਡਾਂ ਵਿੱਚ ਅਵਾਰਾ ਕੁੱਤਿਆਂ ਨੇ ਬਹੁਤ ਜ਼ਿਆਦਾ ਦਹਿਸ਼ਤ ਪਾਈ ਹੋਈ ਹੈ l ਜ਼ਿਕਰਯੋਗ ਹੈ ਕੀ ਇਹ ਅਵਾਰਾ ਕੁੱਤੇ ਆਏ ਦਿਨ ਕਿਸੇ ਨਾ ਕਿਸੇ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ l ਜਿਸ ਨਾਲ ਬਜ਼ੁਰਗਾਂ ਅਤੇ ਬੱਚਿਆਂ ਦਾ ਘਰ ਵਿੱਚੋਂ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੋ ਚੁੱਕਿਆ ਹੈ। ਪਿਛਲੇ ਦਿਨੀ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਮਦੀਨਪੁਰ ਵਿੱਚ ਇੱਕ ਚਾਰ ਪੰਜ ਸਾਲ ਦੀ ਬੱਚੀ ਨੂੰ ਇਹਨਾਂ ਅਵਾਰਾ ਕੁੱਤਿਆਂ ਨੇ ਬਹੁਤ ਬੁਰੀ ਤਰ੍ਹਾਂ ਨੋਚਿਆ। ਬੱਚੀ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਬੱਚੀ ਦੀ ਕੁਝ ਦਿਨਾਂ ਬਾਅਦ ਮੌਤ ਹੋ ਗਈ l

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ਤਾਰਾਗੜ੍ਹ ਅਤੇ ਉਸ ਦੇ ਆਸ ਪਾਸ ਦੇ ਪਿੰਡਾਂ ਵਿੱਚ ਅਵਾਰਾ ਕੁੱਤਿਆਂ ਨੇ ਬਹੁਤ ਜ਼ਿਆਦਾ ਦਹਿਸ਼ਤ ਪਾਈ ਹੋਈ ਹੈ l ਜ਼ਿਕਰਯੋਗ ਹੈ ਕੀ ਇਹ ਅਵਾਰਾ ਕੁੱਤੇ ਆਏ ਦਿਨ ਕਿਸੇ ਨਾ ਕਿਸੇ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ l ਜਿਸ ਨਾਲ ਬਜ਼ੁਰਗਾਂ ਅਤੇ ਬੱਚਿਆਂ ਦਾ ਘਰ ਵਿੱਚੋਂ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੋ ਚੁੱਕਿਆ ਹੈ। ਪਿਛਲੇ ਦਿਨੀ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਮਦੀਨਪੁਰ ਵਿੱਚ ਇੱਕ ਚਾਰ ਪੰਜ ਸਾਲ ਦੀ ਬੱਚੀ ਨੂੰ ਇਹਨਾਂ ਅਵਾਰਾ ਕੁੱਤਿਆਂ ਨੇ ਬਹੁਤ ਬੁਰੀ ਤਰ੍ਹਾਂ ਨੋਚਿਆ। ਬੱਚੀ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਬੱਚੀ ਦੀ ਕੁਝ ਦਿਨਾਂ ਬਾਅਦ ਮੌਤ ਹੋ ਗਈ l
ਪਿੰਡ ਤਾਰਾਗੜ੍ਹ ਦੇ ਸਰਬਜੀਤ ਸਿੰਘ ਸੱਬਾ, ਜੋਗਿੰਦਰ ਸਿੰਘ, ਸਤੀਸ਼ ਕੁਮਾਰ, ਰਜਿੰਦਰ ਕੁਮਾਰ, ਕੁਲਦੀਪ ਰਾਜ ਬਿੱਟੂ, ਦਰਜੀ ਕਾਲਾ ਮਾਸਟਰ, ਬਾਲ ਕ੍ਰਿਸ਼ਨ, ਕੁਲਜੀਤ ਸਿੰਘ ਸੈਣੀ, ਆਦੀ ਨੇ ਦੱਸਿਆ ਕਿ ਰਾਤ ਨੂੰ ਇਹ ਕੁੱਤੇ ਝੂੰਡ ਬਣਾ ਕੇ ਬੈਠੇ ਰਹਿੰਦੇ ਹਨ ਅਤੇ ਅਚਾਨਕ ਹਮਲਾ ਕਰ ਦਿੰਦੇ ਹਨl ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹਨਾਂ ਅਵਾਰਾ ਕੁੱਤਿਆਂ ਪ੍ਰਤੀ ਠੋਸ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇ ਤਾਂ ਜੋ ਇਹਨਾਂ ਦੀ ਵੱਧ ਰਹੀ ਜਨਸੰਖਿਆ ਤੇ ਰੋਕ ਲਗਾਈ ਜਾਵੇl ਇਸ ਬਾਬਤ ਜਦੋਂ ਪਿੰਡ ਦੀ ਸਰਪੰਚ ਰੋਜੀ ਸੈਣੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਯਕੀਨ ਦਵਾਇਆ ਕਿ ਬਹੁਤ ਜਲਦੀ ਹੀ ਪ੍ਰਸ਼ਾਸਨ ਨੂੰ ਇਸ ਸਮੱਸਿਆ ਵਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਜਲਦੀ ਤੋਂ ਜਲਦੀ ਇਹਨਾਂ ਅਵਾਰਾ ਕੁੱਤਿਆਂ ਦਾ ਸੁਰੱਖਿਅਤ ਹੱਲ ਕੀਤਾ ਜਾਵੇਗਾ।