- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਮੈਡੀਕਲ ਸਟੋਰਾਂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਾਬੰਦੀਸ਼ੁਦਾ ਦਵਾਈਆਂ ਨਾ ਵੇਚਣ ਅਤੇ ਦਵਾਈ ਹਮੇਸ਼ਾ ਡਾਕਟਰ ਦੀ ਪਰਚੀ ’ਤੇ ਹੀ ਦਿੱਤੀ ਜਾਵੇ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਡੀਐੱਸਪੀ ਨਾਰਕੋਟਿਕਸ ਬਟਾਲਾ ਹਰਬੰਸ ਸਿੰਘ ਅਤੇ ਡਰੱਗ ਇੰਸਪੈਕਟਰ ਰਮਨੀਕ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਬਟਾਲਾ ਦੀ ਪੁਰਾਣੀ ਟਰੱਕ ਯੂਨੀਅਨ ਰੋਡ ਫੈਜ਼ਪੁਰਾ ਬਟਾਲਾ ਵਿਖੇ ਸਥਿਤ ਇਕ ਮੈਡੀਕਲ ਏਜੰਸੀ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਤੇ ਡਰੱਗ ਇੰਸਪੈਕਟਰ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਪੁਰਾਣੀ ਟਰੱਕ ਯੂਨੀਅਨ ਰੋਡ ਫੈਜਪੁਰਾ ਵਿਖੇ ਸਥਿਤ ਇਕ ਮੈਡੀਕਲ ਏਜੰਸੀ ਦੀ ਚੈਕਿੰਗ ਕੀਤੀ ਗਈ ਹੈ ਅਤੇ ਨਾਲ ਹੀ ਏਜੰਸੀ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ ਹੈ, ਜਿਸ ਸਬੰਧੀ ਉਨ੍ਹਾਂ ਵੱਲੋਂ ਇਕ ਰਿਪੋਰਟ ਤਿਆਰ ਕਰ ਕੇ ਸੀਨੀਅਰ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਮੈਡੀਕਲ ਸਟੋਰਾਂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਾਬੰਦੀਸ਼ੁਦਾ ਦਵਾਈਆਂ ਨਾ ਵੇਚਣ ਅਤੇ ਦਵਾਈ ਹਮੇਸ਼ਾ ਡਾਕਟਰ ਦੀ ਪਰਚੀ ’ਤੇ ਹੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੈਡੀਕਲ ਸਟੋਰ ਮਾਲਕ ਪਾਬੰਦੀਸ਼ੁਦਾ ਦਵਾਈ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।