ਵਿਦਿਆਰਥਣ ਏਕਮਪ੍ਰੀਤ ਕੌਰ ਦਾ ‘ਮਾਰਵਲ ਆਫ਼ ਸਹੋਦਿਆ’ ਟਰਾਫ਼ੀ ਨਾਲ ਸਨਮਾਨ
ਵਿਦਿਆਰਥਣ ਏਕਮਪ੍ਰੀਤ ਕੌਰ ਦਾ ‘ਮਾਰਵਲ ਆਫ਼ ਸਹੋਦਿਆ’ ਟਰਾਫ਼ੀ ਨਾਲ ਸਨਮਾਨ
Publish Date: Tue, 17 Nov 2026 04:47 PM (IST)
Updated Date: Tue, 17 Nov 2026 04:49 PM (IST)
ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆਂ: ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਏਕਮਪ੍ਰੀਤ ਕੌਰ ਨੂੰ ਉਸ ਦੀ ਪ੍ਰਤਿਭਾ ਅਤੇ ਸ਼ਾਨਦਾਰ ਪ੍ਰਾਪਤੀ ਲਈ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਸਕੂਲ ਪ੍ਰਿੰਸੀਪਲ ਗੁਰਮੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ‘ਮਾਰਵਲ ਆਫ਼ ਸਹੋਦਿਆ’ ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿੱਚ ਸੀਬੀਐੱਸਈ ਨਾਲ ਸਬੰਧਤ 21 ਸਕੂਲਾਂ ਦੇ ਵਿਦਿਆਰਥੀਆਂ ਅਤੇ ਪ੍ਰਿੰਸੀਪਲਾਂ ਨੇ ਭਾਗ ਲਿਆ।ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ।ਇਸ ਮੌਕੇ ਐੱਸਐੱਸ ਬਾਜਵਾ ਸਕੂਲ ਦੇ ਡਾਇਰੈਕਟਰ ਐੱਮਐੱਲ ਸ਼ਰਮਾ, ਚੇਅਰਮੈਨ ਡਾ. ਰਾਜੇਸ਼ ਸ਼ਰਮਾ ਅਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਏਕਮਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਜਦਕਿ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਅਤੇ ਵਾਈਸ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਵਿਦਿਆਰਥਣ ਦੀ ਸਫਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।