ਜੈਦੀਪ ਸਿੰਘ ਨੇ ਗੁਰਮਤਿ ਮੁਕਾਬਲੇ ’ਚ ਹਾਸਲ ਕੀਤਾ ਦੂਜਾ ਸਥਾਨ
ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਵਿਦਿਆਰਥੀ ਨੇ ਗੁਰਮਤਿ ਮੁਕਾਬਲੇ ਵਿੱਚ ਹਾਸਲ ਕੀਤਾ 2100 ਰੁਪਏ ਦਾ ਨਕਦ ਇਨਾਮ
Publish Date: Sat, 07 Feb 2026 03:51 PM (IST)
Updated Date: Sun, 08 Feb 2026 03:59 AM (IST)

ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ, ਪ੍ਰਿੰਸੀਪਲ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀ ਜੈਦੀਪ ਸਿੰਘ ਅਤੇ ਗੁਰਮਨਪ੍ਰੀਤ ਕੌਰ ਨੇ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਦੌਰਾਨ ਗੁਰਮਤਿ ਮੁਕਾਬਲੇ ਵਿੱਚ ਭਾਗ ਲਿਆ। ਇਹ ਗੁਰਮਤਿ ਮੁਕਾਬਲੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਲਿਖਤੀ ਪ੍ਰੀਖਿਆ ਗਿਆਨੀ ਜੁਝਾਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵਿਦਿਆਰਥੀਆਂ ਨੇ ਦਸ ਗੁਰੂਆਂ ਦੇ ਨਾਮ, ਪੰਜ ਪਿਆਰਿਆਂ ਦੇ ਨਾਮ, ਚਾਰ ਸਾਹਿਬਜ਼ਾਦਿਆਂ ਦੇ ਨਾਮ, ਮੂਲ ਮੰਤਰ, ਪੰਜ ਕਕਾਰਾਂ ਦੇ ਨਾਮ, ਪੰਜ ਕੁਰਹਿਤਾਂ, ਪੰਜ ਸਰੋਵਰਾਂ ਦੇ ਨਾਮ ਲਿਖਣੇ ਸਨ। ਇਸ ਮੁਕਾਬਲੇ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਪਬਲਿਕ ਸਕੂਲ ਧਾਰੀਵਾਲ ਦੇ ਲਿਟਲ ਸਪਰਾਊਟ ਦੇ ਯੂਕੇਜੀ ਦੇ ਵਿਦਿਆਰਥੀ ਜੈਦੀਪ ਸਿੰਘ ਸਪੁੱਤਰ ਬਿਕਰਮਜੀਤ ਸਿੰਘ (ਖੁੰਡਾ) ਬਹੁਤ ਹੀ ਵਧੀਆ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ ਅਤੇ ਸਮੂਹ ਮੈਂਬਰਾਂ ਵੱਲੋਂ ਸਨਮਾਨ ਚਿੰਨ੍ਹ, ਸਿਰਪਾਓ ਅਤੇ 2100 ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਕਿਰਨ ਕੇਸਰ ਵੱਲੋਂ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।