ਸਕੂਲ ਦੇ ਪ੍ਰਿੰਸੀਪਲ ਦਾ ਤਸ਼ੱਦਦ, ਦੋ ਪੀਰੀਅਡ ਧੁੱਪ 'ਚ ਦਿੱਤੀ ਸਜ਼ਾ, ਜ਼ਲੀਲ ਹੋਏ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਸਿਹਰਾ ਲਗਾ ਕੇ ਤੋਰੀ ਅਰਥੀ
। ਪਰਿਵਾਰ ਵੱਲੋਂ ਸਿਹਰੇ ਨਾਲ ਸਜਾ ਕੇ ਨਵਜੋਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ । ਉੱਥੇ ਹੀ ਸਸਕਾਰ ਤੇ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੀ ਘਟਨਾ ਬਾਰੇ ਦੱਸਦੇ ਹੋਏ ਸਕੂਲ ਪ੍ਰਬੰਧਨ ਦੀਆਂ ਵਧੀਕੀਆਂ ਦਾ ਵੀ ਖੁਲਾਸਾ ਕੀਤਾ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਨਵਜੋਤ ਦੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਏ ਅਤੇ ਸਕੂਲ ਪ੍ਰਬੰਧਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।
Publish Date: Sat, 02 May 2026 01:06 PM (IST)
Updated Date: Sat, 02 May 2026 01:09 PM (IST)
ਆਕਾਸ਼, ਪੰਜਾਬੀ ਜਾਗਰਣ, ਭੈਣੀ ਮੀਆਂ ਖਾਂ : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ ਦੇ ਪ੍ਰਸਿੱਧ ਪ੍ਰਾਈਵੇਟ ਸਕੂਲ ਦੇ ਪ੍ਰਸ਼ਾਸ਼ਨ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਪਰਿਵਾਰਿਕ ਮੈਂਬਰਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ 15 ਵਰਿਆਂ ਦਾ ਨਵਜੋਤ ਸਿੰਘ ਨੇੜਲੇ ਸ਼ਹਿਰ ਦਸੂਹਾ ਦੇ ਇਕ ਨਾਮੀ ਨਿੱਜੀ ਸਕੂਲ ਵਿਚ ਗਿਆਰ੍ਹਵੀਂ ਵਿਚ ਪੜਦਾ ਸੀ। ਬੀਤੀ 27 ਅਪ੍ਰੈਲ ਨੂੰ ਉਸ ਨੂੰ ਸਕੂਲ ਪ੍ਰਿੰਸੀਪਲ ਵਲੋਂ ਕੋਈ ਮਾਮੂਲੀ ਗ਼ਲਤੀ ਕਰਕੇ ਸਖ਼ਤ ਸਜਾ ਦਿੱਤੀ ਗਈ, ਅਤੇ ਦੋ ਪੀਰੀਅਡ ਤੱਕ ਧੁੱਪ ਵਿੱਚ ਖੜਾ ਰੱਖਿਆ ਗਿਆ। Is ਨਾਲ਼ ਨਵਜੋਤ ਨੇ ਨਮੋਸ਼ੀ ਮਹਿਸੂਸ ਕੀਤੀ ਅਤੇ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜ਼ੇਰੇ ਇਲਾਜ ਨਵਜੋਤ ਸਿੰਘ ਦੀ ਕਈ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਮੌਤ ਹੋ ਗਈ । ਪਰਿਵਾਰ ਵੱਲੋਂ ਸਿਹਰੇ ਨਾਲ ਸਜਾ ਕੇ ਨਵਜੋਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ । ਉੱਥੇ ਹੀ ਸਸਕਾਰ ਤੇ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੀ ਘਟਨਾ ਬਾਰੇ ਦੱਸਦੇ ਹੋਏ ਸਕੂਲ ਪ੍ਰਬੰਧਨ ਦੀਆਂ ਵਧੀਕੀਆਂ ਦਾ ਵੀ ਖੁਲਾਸਾ ਕੀਤਾ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਨਵਜੋਤ ਦੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਏ ਅਤੇ ਸਕੂਲ ਪ੍ਰਬੰਧਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।
ਦੂਜੇ ਪਾਸੇ ਭੈਣੀ ਮੀਆਂ ਖਾਨ ਦੇ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਸਕੂਲ ਪ੍ਰਬੰਧਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।