- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਦੀਆਂ ਵਿਦਿਆਰਥਣਾਂ ਨੇ 77ਵੀਆਂ ਖੇਡਾਂ ਵਿੱਚ ਵਾਲੀਬਾਲ 'ਚ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੇ ਕੰਢੇ ਵੱਸੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਵਿੱਦਿਆ ਮੁਹੱਈਆ ਕਰਵਾ ਰਹੀ ਸੰਤ ਬਾਬਾ ਹਜਾਰਾ ਸਿੰਘ ਅਕੈਡਮੀ ਚੌੜਾ ਦੀਆਂ ਵਿਦਿਆਰਥਣਾਂ ਨੇ ਅੰਡਰ-17 ਵਿੱਚ 77ਵੀਂ ਜ਼ਿਲ੍ਹਾ ਸਕੂਲ ਪੱਧਰ ਖੇਡਾਂ ਟੂਰਨਾਮੈਂਟ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਗੁਲਾਬ ਸਿੰਘ ਨਾਗਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਜਿੱਥੇ ਸਕੂਲ ਦੇ ਲੜਕਿਆਂ ਦੀ ਵਾਲੀਬਾਲ ਟੀਮ ਵੱਲੋਂ ਜ਼ਿਲ੍ਹਾ ਪੱਧਰ 'ਤੇ ਵਾਲੀਬਾਲ ਪ੍ਰਤੀਯੋਗਤਾ ਜਿੱਤ ਕੇ ਸਟੇਟ ਪੱਧਰ 'ਤੇ ਵਾਲੀਬਾਲ ਖੇਡਣ ਲਈ ਪ੍ਰਵੇਸ਼ ਕੀਤਾ ਸੀ, ਉੱਥੇ ਹੁਣ ਸਕੂਲ ਦੀ ਲੜਕੀਆਂ ਦੀ ਵਾਲੀਬਾਲ ਟੀਮ ਵੱਲੋਂ ਅੰਡਰ-17 ਵਿੱਚ ਸਕੂਲ ਜ਼ਿਲ੍ਹਾ ਸਕੂਲ ਪੱਧਰੀ ਖੇਡ ਟੂਰਨਾਮੈਂਟ ਵਿੱਚ ਐੱਸਐੱਸਐੱਮ ਕਾਲਜ ਦੀਨਾਨਗਰ ਵਿਖੇ ਵੱਖ-ਵੱਖ ਜ਼ੋਨ ਪੱਧਰ ਦੀਆਂ ਟੀਮਾਂ ਨੂੰ ਹਰਾ ਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਅੰਤਰ-ਜ਼ਿਲ੍ਹਾ ਪੱਧਰੀ ਖੇਡਣ ਲਈ ਚੋਣ ਹੋਈ। ਚੇਅਰਮੈਨ ਗੁਲਾਬ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਹਜਾਰਾ ਸਿੰਘ ਅਕੈਡਮੀ ਚੌੜਾ ਦੇ ਵਿਦਿਆਰਥੀ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰ ਕੇ ਸਕੂਲ ਅਤੇ ਬਾਰਡਰ ਏਰੀਏ ਦੇ ਪਿੰਡਾਂ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸ ਮੌਕੇ 'ਤੇ ਵਾਲੀਬਾਲ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਲਵਰਾਜ ਕੌਰ, ਹਰਿਸਿਮਰਨਜੀਤ ਕੌਰ, ਐਸਪ੍ਰੀਤ ਕੌਰ, ਸੁਖਮਨਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਸਿਮਰਪ੍ਰੀਤ ਕੌਰ ਵਾਲੀਬਾਲ ਦੀਆਂ ਖਿਡਾਰਨਾਂ ਮੌਜੂਦ ਸਨ।