ਐਕਸੈਲਸੀਅਰ ਪਬਲਿਕ ਸਕੂਲ ’ਚ ਵਿਦਿਆਰਥੀ ਸਨਮਾਨਿਤ
ਐਕਸੈਲਸੀਅਰ ਪਬਲਿਕ ਸਕੂਲ ਬਟਾਲਾ ਵਿਖੇ ਵਿਦਿਆਰਥੀਆਂ ਦਾ ਕੀਤਾ ਸਨਮਾਨ
Publish Date: Sun, 08 Feb 2026 03:29 PM (IST)
Updated Date: Mon, 09 Feb 2026 03:59 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਐਕਸੈਲਸੀਅਰ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਬਟਾਲਾ ਵਿਖੇ ਪ੍ਰਿੰਸੀਪਲ ਮੋਨਿਕਾ ਕਪੂਰ ਦੀ ਯੋਗ, ਮਜ਼ਬੂਤ ਅਤੇ ਪ੍ਰੇਰਨਾਦਾਇਕ ਅਗਵਾਈ ਹੇਠ ਗਣਤੰਤਰ ਦਿਵਸ ਦੇ ਸ਼ੁਭ ਮੌਕੇ ’ਤੇ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਲਈ ‘ਭਾਰਤ ਸੰਗਮ’ ਪ੍ਰੋਗਰਾਮ ਅਤੇ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲੇ ਕੀਤਾ ਸੀ। ਉਕਤ ਪ੍ਰੋਗਰਾਮ ਦੌਰਾਨ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਕਤ ਪ੍ਰੋਗਰਾਮ ਦੌਰਾਨ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ, ਸਪਸ਼ਟ ਉਚਾਰਨ ਅਤੇ ਭਾਵਨਾਤਮਕ ਪ੍ਰਗਟਾਵੇ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਪ੍ਰਿੰਸੀਪਲ ਮੋਨਿਕਾ ਕਪੂਰ ਨੇ ਭਾਸ਼ਣ ਮੁਕਾਬਲੇ ਅਤੇ ‘ਭਾਰਤ ਸੰਗਮ’ ਪ੍ਰੋਗਰਾਮ ਦੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਆਤਮ-ਵਿਸ਼ਵਾਸ, ਸੱਭਿਆਚਾਰਕ ਜਾਗਰੂਕਤਾ ਅਤੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਸਮਾਗਮ ਵਿਦਿਆਰਥੀਆਂ ਲਈ ਬਹੁਤ ਪ੍ਰੇਰਨਾਦਾਇਕ, ਮਿਸਾਲੀ ਅਤੇ ਯਾਦਗਾਰੀ ਸਾਬਤ ਹੋਇਆ। ਸਨਮਾਨ ਸਮਾਰੋਹ ਮੌਕੇ ਸਕੂਲ ਦੇ ਅਧਿਆਪਕ ਹਾਜ਼ਰ ਸਨ।