ਸੁਖਮਨੀ ਸਕੂਲ ’ਚ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Sat, 07 Feb 2026 04:19 PM (IST)
Updated Date: Sun, 08 Feb 2026 04:00 AM (IST)
ਸੱਤਪਾਲ ਜ਼ਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਸਟੇਟ ਐਵਾਰਡੀ ਸਵ: ਸਵਿੰਦਰ ਸਿੰਘ ਦੇ ਵਿਦਿਆ ਦੇ ਚਾਨਣ ਮੁਨਾਰੇ ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਵਿਖੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚੋਂ ਅਵੱਲ ਰਹੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਸਕੂਲ ਦੇ ਐੱਮਡੀ ਸੁਰਿੰਦਰ ਕੌਰ ਨੇ ਤਗਮਿਆਂ, ਸੀਲਡਾਂ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਣਿਤ ਕੀਤਾ। ਇਸ ਇਮਤਿਹਾਨ ਵਿੱਚ ਸਕੂਲ ਦੀ ਪਹਿਲੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਸਾਰੇ ਹੀ ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਇਸ ਇਮਤਿਹਾਨ ਵਿਚੋਂ ਬਹੁਤ ਹੀ ਵਧੀਆ ਅੰਕ ਪ੍ਰਾਪਤ ਕੀਤੇ। ਇਸ ਇਮਤਿਹਾਨ ਵਿਚੋ ਏ ਗਰੇਡ ਲੈਣ ਵਾਲੇ ਵਿਦਿਆਰਥੀਆਂ ਨੂੰ ਸੀਲਡਾਂ, ਤਮਗਿਆਂ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਸਕੂਲ ਦੇ ਬਾਕੀ ਸਾਰੇ ਹੀ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਨਾਲ ਸਨਮਾਣਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਐੱਮਡੀ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਜਨੀ ਬਾਲਾ, ਸੁਖਦੀਪ ਕੌਰ, ਨਵਨੀਤ ਸਿੰਘ ਅਤੇ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।