ਅਕਾਲ ਅਕੈਡਮੀ ਨੇ ਜ਼ੋਨਲ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਕਾਲ ਅਕੈਡਮੀ ਮੂਲਿਆਂਵਾਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
Publish Date: Mon, 05 Oct 2026 03:37 PM (IST)
Updated Date: Mon, 05 Oct 2026 03:41 PM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ, ਧਾਰੀਵਾਲ: ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਮੂਲਿਆਂਵਾਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਕੂਲਾਂ ’ਚ ਵੱਖ-ਵੱਖ ਖੇਡਾਂ ਦੇ ਜ਼ੋਨਲ ਪੱਧਰੀ ਮੁਕਾਬਲਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-17 ਤਿੱਬੜ ਜ਼ੋਨ ’ਚ ਯੁਵਰਾਜ ਸਿੰਘ ਨੇ ਸ਼ਾਟ ਪੁੱਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ, ਅੰਡਰ-14 ਧਾਰੀਵਾਲ ਜ਼ੋਨ ’ਚ ਹਰਮਨਦੀਪ ਸਿੰਘ ਨੇ ਦੂਜਾ, ਜਦਕਿ ਇਕਤੇਜਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਰਜਵੰਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਖੇਡਾਂ ਦੇ ਖੇਤਰ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਖੇਡ-ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਅਕਾਲ ਅਕੈਡਮੀ ਮੂਲਿਆਂਵਾਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਨਿਰੰਤਰ ਉਤਸ਼ਾਹਿਤ ਕੀਤਾ ਜਾਂਦਾ ਹੈ।