ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ’ਚ ਪ੍ਰਾਪਤ ਕੀਤੇ ਵਿਸ਼ੇਸ਼ ਸਨਮਾਨ
ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਵਿੱਚ ਪ੍ਰਾਪਤ ਕੀਤੇ ਵਿਸ਼ੇਸ਼ ਸਨਮਾਨ
Publish Date: Sat, 07 Feb 2026 03:48 PM (IST)
Updated Date: Sun, 08 Feb 2026 03:59 AM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ
ਧਾਰੀਵਾਲ: ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ ਐਜੂਕੇਸ਼ਨ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਦੁਆਰਾ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਭਾਗ ਲਿਆ ਗਿਆ ਅਤੇ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤੇ। ਨੈਤਿਕ ਸਿੱਖਿਆ ਇਮਤਿਹਾਨ ਵਿੱਚ ਬੀਐੱਡ ਦੇ ਵਿਦਿਆਰਥੀ ਰਜਨੀਤ ਕੌਰ ਨੇ ਪਹਿਲਾਂ, ਅਮਨਦੀਪ ਕੌਰ ਨੇ ਦੂਸਰਾ ਅਤੇ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕਰਕੇ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤੇ ਅਤੇ ਆਪਣੇ ਕਾਲਜ ਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ। ਪ੍ਰਿੰਸੀਪਲ ਕਿਰਨ ਕੇਸਰ ਦੁਆਰਾ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਹ ਇਮਤਿਹਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਗਵਾਈ ਹੇਠ ਲਿਆ ਗਿਆ। ਮੈਨੇਜਰ ਰਛਪਾਲ ਸਿੰਘ, ਬਲਜੀਤ ਸਿੰਘ, ਰਣਬੀਰ ਸਿੰਘ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੁਆਰਾ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਪ੍ਰਧਾਨ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਵੱਧ ਤੋਂ ਵੱਧ ਅਜਿਹੇ ਇਮਤਿਹਾਨਾਂ ਵਿੱਚ ਭਾਗ ਲੈਣ ਤੇ ਸਫਲਤਾ ਪ੍ਰਾਪਤ ਕਰਨ। ਇਸ ਮੌਕੇ ਪ੍ਰਿੰਸੀਪਲ ਕਿਰਨ ਕੇਸਰ ਵੱਲੋਂ ਵਿਦਿਆਰਥਣਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆੱਫ ਐਜੂਕੇਸ਼ਨ ਦੇ ਪ੍ਰੋਫੈਸਰਾਂ ਨੂੰ ਮੁਬਾਰਕਬਾਦ ਦਿੱਤੀ।