- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀਆਂ ਮੱਲਾਂ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸਰਹੱਦੀ ਪਿੰਡਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾ ਰਹੇ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸਕੂਲ ਦੇ ਹੋਣਹਾਰ ਵਿਦਿਆਰਥੀ ਪ੍ਰਭਜੋਤ ਸਿੰਘ ਤੇ ਤਰਨਦੀਪ ਕੌਰ ਵੱਲੋਂ ਤਮਗੇ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ। ਸਕੂਲ ਦੇ ਚੇਅਰਮੈਨ ਲਖਬੀਰ ਸਿੰਘ ਸੋਢੀ, ਪ੍ਰਿੰਸੀਪਲ ਜਸਬੀਰ ਸਿੰਘ ਸੋਢੀ ਤੇ ਵਾਈਸ ਪ੍ਰਿੰਸੀਪਲ ਮੋਨਿਕਾ ਵਰਮਾ ਨੇ ਦੱਸਿਆ ਕਿ ਮਲੇਰਕੋਟਲਾ ਵਿਖੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਦੀ ਵਿਦਿਆਰਥਣ ਤਰਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਮੈਡਲ ਜਿੱਤਿਆ। ਤਰਨਦੀਪ ਕੌਰ ਪੁੱਤਰੀ ਜਗਦੀਪ ਸਿੰਘ ਵਾਸੀ ਪਿੰਡ ਸ਼ਾਹਪੁਰ, ਸਕੂਲ ਵਿੱਚ 11ਵੀਂ ਮੈਡੀਕਲ ਦੀ ਵਿਦਿਆਰਥਣ ਹੈ। ਉਸ ਨੇ ਅੰਡਰ-17 ਵਰਗ ਦੇ ਮੁੱਕੇਬਾਜ਼ੀ ਮੁਕਾਬਲੇ ’ਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਹੋਣਹਾਰ ਵਿਦਿਆਰਥੀ ਪ੍ਰਭਜੋਤ ਸਿੰਘ ਪਿੰਡ ਅਲਾਵਲਪੁਰ ਵੱਲੋਂ ਪਾਵਰ ਲਿਫਟਿੰਗ ਮੁਕਾਬਲੇ ’ਚ ਪੰਜਾਬ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਸਕੂਲ ਦੇ ਹੋਣ ਹਰ ਵਿਦਿਆਰਥੀ ਵਿਦਿਆ ਦੇ ਖੇਤਰ ਤੋਂ ਇਲਾਵਾ ਵੱਖ-ਵੱਖ ਖੇਡਾਂ ’ਚ ਮੱਲਾਂ ਮਾਰ ਕੇ ਸਕੂਲ ਤੇ ਇਲਾਕੇ ਦਾ ਨਾਂ ਰੋਸ਼ਨ ਕਰ ਰਹੇ ਹਨ।