- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਪੱਧਰ ’ਤੇ ਚਮਕੇ ਆਰਡੀ ਖੋਸਲਾ ਸਕੂਲ ਦੇ ਵਿਦਿਆਰਥੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਟਾਲਾ: ਆਰਡੀ ਖੋਸਲਾ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਸਿਰਜਣਾਤਮਕ ਸੋਚ ਅਤੇ ਨਵੀਨਤਮ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਰਾਜਪੁਰਾ ਵਿਖੇ ਆਯੋਜਿਤ ਐੱਸਆਈਐੱਲ. 2.0 ਦੇ ਰੀਜਨਲ ਰਾਊਂਡ ਵਿੱਚ ਸਕੂਲ ਦੇ ਵਿਦਿਆਰਥੀਆਂ ਵੈਭਵ ਸ਼ਰਮਾ ਅਤੇ ਨਮਿਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਹੋਣ ਵਾਲੇ ਅਗਲੇ ਰਾਊਂਡ ਲਈ ਚੁਣੇ ਜਾਣ ਦਾ ਮਾਣ ਵੀ ਹਾਸਲ ਕੀਤਾ। ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰੈਜ਼ੀਡੈਂਟ ਅਜੈ ਖੋਸਲਾ ਅਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕ ਅਭਿਸ਼ੇਕ ਜੌਲੀ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਨਵੀਨਤਮ ਸੋਚ, ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾਉਣ ਦੀ ਸਮਰੱਥਾ ਵਿਕਸਿਤ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਉਣ ਵਾਲੇ ਅੰਤਰਰਾਸ਼ਟਰੀ ਰਾਊਂਡ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਵਿਦਿਆਰਥੀ ਉੱਥੇ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।