ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਮੁਕਾਬਲੇ ’ਚ ਮੱਲ੍ਹਾਂ ਮਾਰੀਆਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਮੁਕਾਬਲੇ ਵਿੱਚ ਮੱਲ੍ਹਾਂ ਮਾਰੀਆਂ
Publish Date: Tue, 17 Nov 2026 05:24 PM (IST)
Updated Date: Tue, 17 Nov 2026 05:27 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਦਮਦਮੀ ਟਕਸਾਲ ਰਣਜੀਤ ਅਖਾੜਾ ਵੱਲੋਂ ਧਾਰਮਿਕ ਅਤੇ ਵਿੱਦਿਅਕ ਮੁਕਾਬਲਾ ਵਡਾਲਾ ਗ੍ਰੰਥੀਆਂ ਵਿੱਚ ਕਰਵਾਇਆ ਗਿਆ। ਜਿੰਨਾਂ ਵਿੱਚ ਵੱਖ-ਵੱਖ ਸੁੰਦਰ ਦਸਤਾਰ, ਕੀਰਤਨ, ਕਵਿਤਾ, ਗੁਰਬਾਣੀ ਕੰਠ ਅਤੇ ਕਵਿਸ਼ਰੀ ਆਦਿ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਜਿਸ ਵਿੱਚ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲਿਆਂਵਾਲ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਕੀਤਾ। ਸੁੰਦਰ ਦਸਤਾਰ ਮੁਕਾਬਲੇ ਵਿੱਚ ਪੰਜਾਬ ਸਿੰਘ ਨੇ ਪਹਿਲਾ, ਤਕਸਪ੍ਰੀਤ ਸਿੰਘ ਨੇ ਦੂਜਾ ਅਤੇ ਲਕਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕੀਰਤਨ ਮੁਕਾਬਲੇ ਵਿੱਚ ਗੁਰਲੀਨ ਕੌਰ ਨੇ ਦੂਜਾ, ਬਿਕਰਮਜੀਤ ਸਿੰਘ ਅਤੇ ਕਰਨਬੀਰ ਸਿੰਘ ਨੇ ਤੀਜਾ ਅਤੇ ਰਵੀਨ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਕਵਿਤਾ ਮੁਕਾਬਲੇ ਵਿੱਚ ਹਰਗੁਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਕੰਠ ਮੁਕਾਬਲੇ ਵਿੱਚ ਅਮਾਨਤਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਵਿਸ਼ਰੀ ਮੁਕਾਬਲੇ ਵਿੱਚ ਸੇਵਕਪ੍ਰੀਤ ਸਿੰਘ, ਰਵੀਕਰਨ ਸਿੰਘ ਅਤੇ ਦਕਸ਼ਵੀਰ ਸਿੰਘ ਨੇ ਦੂਜਾ ਸਥਾਨ ਅਤੇ ਮਨਸੀਰਤ ਕੌਰ, ਪਰਵਿਕੰਲ ਕੌਰ ਅਤੇ ਹਰਨੂਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜਿਸ ਦੀ ਤਿਆਰੀ ਮਿਊਜ਼ਿਕ ਅਧਿਆਪਕ ਸਿਮਰਨਜੀਤ ਕੌਰ, ਬਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੇ ਕਰਵਾਈ। ਮੈਡਮ ਸੁਮਨ ਨੇ ਕਿਹਾ ਕਿ ਅਧਿਆਪਕ ਹੀ ਬੱਚਿਆਂ ਦੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਹਮੇਸ਼ਾਂ ਆਪਣੇ ਗੁਰੂਆਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਮੈਨੇਜਮੈਂਟ, ਸੁਮਨ ਵਾਈਸ ਪ੍ਰਿੰਸੀਪਲ ਅਤੇ ਮਨਪ੍ਰੀਤ ਸਿੰਘ ਮੈਨੇਜ਼ਰ ਨੇ ਭਾਗ ਲੈਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ।