- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਜਿੰਦਰ ਮੈਮੋਰੀਅਲ ਸਕੂਲ ਦੇ ਵਿਦਿਆਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗ਼ਮਾ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਵਿਖੇ ਕਰਵਾਏ ਗਏ ਅੰਡਰ-17 ਜ਼ੋਨਲ ਪੱਧਰ ਦੇ ਕਰਾਟੇ ਮੁਕਾਬਲਿਆਂ ਵਿੱਚ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਕਲਾਂ, ਫੁਰਤੀ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ।
ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀ ਜੈਦੀਪ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿੱਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ। ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀ ਜਸਦੀਪ ਸਿੰਘ ਨੇ ਵੀ ਕਰਾਟੇ ਮੁਕਾਬਲੇ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਚੇਅਰਪਰਸਨ ਦਲਜੀਤ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਜੈਦੀਪ ਸਿੰਘ, ਜਸਦੀਪ ਸਿੰਘ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੈਦੀਪ ਸਿੰਘ ਤੇ ਜਸਦੀਪ ਸਿੰਘ ਦੀ ਇਹ ਜਿੱਤ ਉਸ ਦੀ ਲਗਨ, ਨਿਰੰਤਰ ਅਭਿਆਸ ਅਤੇ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਜਸਦੀਪ ਸਿੰਘ ਦੇ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਹੋਰ ਬੱਚਿਆਂ ਨੂੰ ਵੀ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਦੇ ਮਾਪਿਆਂ, ਖੇਡ ਅਧਿਆਪਕਾਂ ਅਤੇ ਕੋਚਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਮਿਹਨਤ ਅਤੇ ਮਾਰਗਦਰਸ਼ਨ ਨਾਲ ਵਿਦਿਆਰਥੀ ਇਸ ਮੁਕਾਮ ਤੱਕ ਪਹੁੰਚੇ।