- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਸਰਕੇ ਸਕੂਲ ’ਚ ਡੇਂਗੂ ਤੇ ਚਿਕਨਗੁਨੀਆ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੁਕ

ਅਠਵਾਲ, ਪੰਜਾਬੀ ਜਾਗਰਣ, ਅਲੀਵਾਲ : ਬੀਤੇ ਸ਼ੁੱਕਰਵਾਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਨਾਸਰਕੇ ’ਚ ਪ੍ਰਿੰਸੀਪਲ ਸੁੱਖਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਡੇਂਗੂ ਤੇ ਚਿਕਨਗੁਨੀਆ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁੱਖਪ੍ਰੀਤ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਗੁਰਦਾਸਪੁਰ ਮਹੇਸ਼ ਪ੍ਰਭਾਕਰ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਅਤੇ ਐੱਸ.ਐੱਮ.ਓ ਡਾਕਟਰ ਲਖਵਿੰਦਰ ਸਿੰਘ ਸੀਐੱਚਸੀ ਫ਼ਤਹਿਗੜ ਚੂੜੀਆਂ ਦੀ ਅਗਵਾਈ ਅਧੀਨ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ਼ ਖਾਲਸਾ ਦੀਵਾਨ ਨਾਸਰਕੇ ’ਚ ਹੈਲਥ ਇੰਸਪੈਕਟਰ ਗੁਰਤਿੰਦਰ ਜੀਤ ਸਿੰਘ, ਅਮਨਜੀਤ ਸਿੰਘ (ਐੱਮਪੀਐੱਚਡਬਲਯੂ (ਐੱਮ) ਅਤੇ ਰਣਜੀਤ ਸਿੰਘ ਵੱਲੋਂ ਡੇਂਗੂ ਦੇ ਮੱਛਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।