- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਤੇ ਅਧਿਆਪਕਾਂ ਨਾਲ।

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ, ਕਾਦੀਆਂ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵੱਲੋਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰਯੋਗਿਕ, ਇਤਿਹਾਸਕ ਅਤੇ ਸੱਭਿਆਚਾਰਕ ਗਿਆਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਫਤਿਹਗੜ੍ਹ ਸਾਹਿਬ ਅਤੇ ਸਰਹਿੰਦ ਦਾ ਵਿਦਿਅਕ ਦੌਰਾ ਸਕੂਲ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ (ਸਟੇਟ ਐਵਾਰਡੀ) ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ, ਜਿਸਦਾ ਮੁਖ ਉਦੇਸ਼ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਨਾਲ ਸਿੱਧੇ ਤੌਰ ’ਤੇ ਜੋੜਨਾ ਅਤੇ ਉਨ੍ਹਾਂ ਨੂੰ ਕਲਾਸਰੂਮ ਦੀ ਪੜ੍ਹਾਈ ਤੋਂ ਬਾਹਰ ਪ੍ਰਯੋਗਿਕ ਸਿੱਖਿਆ ਦਾ ਅਨੁਭਵ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਫਤਿਹਗੜ੍ਹ ਸਾਹਿਬ ਅਤੇ ਸਰਹਿੰਦ ਦੇ ਮਹੱਤਵਪੂਰਨ ਇਤਿਹਾਸਕ ਸਥਾਨਾਂ ਦਾ ਦੌਰਾ ਕਰਕੇ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਵਿਰਾਸਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸਵਾਲ ਪੁੱਛੇ ਅਤੇ ਇਤਿਹਾਸ ਨੂੰ ਨੇੜਿਓਂ ਸਮਝਣ ਦਾ ਮੌਕਾ ਪ੍ਰਾਪਤ ਕੀਤਾ।