- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਮਾਨਦਾਰੀ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਰਾਜ ’ਚ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਇਸ ਮੌਕੇ ’ਤੇ ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰੀ ਕਰ ਲੈਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਖਬੀਰ ਵੱਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾਵੇ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਕੋਆਰਡੀਨੇਟਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕਲਾਨੌਰ ਖੇਤਰ ਨਾਲ ਸੰਬੰਧਿਤ ਸਰਗਰਮ ਵਰਕਰਾਂ ਨਾਲ ਭਰਵੀ ਮੀਟਿੰਗ ਕਰਕੇ ਹਲਕਾ ਡੇਰਾ ਬਾਬਾ ਨਾਨਕ ’ਚ ਵਿਧਾਨ ਸਭਾ ਚੋਣਾਂ ਲੜਨ ਦਾ ਆਗਾਜ਼ ਕੀਤਾ ਹੈ।