ਚੋਲਾ ਸਾਹਿਬ ਨੂੰ ਜਾਣ ਵਾਲੀ ਸੰਗਤ ਲਈ ਗੰਨੇ ਵਾਲੀ ਰਸ ਦੇ ਲੰਗਰ ਲਾਏ
ਚੋਲਾ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਗੰਨੇ ਦੇ ਰਸ ਦੇ ਲੰਗਰ ਲਾਏ
Publish Date: Sat, 07 Mar 2026 05:43 PM (IST)
Updated Date: Sun, 08 Mar 2026 04:09 AM (IST)

ਜੀਆਰਪੀ- ਪਿੰਡ ਦਲੇਰਪੁਰ ਵਿਖੇ ਸੇਵਾ ਮੁਕਤ ਇੰਸਪੈਕਟਰ ਕੁਲਦੀਪ ਸਿੰਘ, ਸੂਬੇਦਾਰ ਮੇਜਰ ਸੁਖਦੇਵ ਸਿੰਘ, ਪ੍ਰਤਾਪ ਸਿੰਘ ਅਤੇ ਹੋਰ ਗੰਨੇ ਦੇ ਰਸ ਦੇ ਲੰਗਰ ਸਬੰਧੀ ਜਾਣਕਾਰੀ ਦਿੰਦੇ ਹੋਏ। ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ: ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਦਲੇਰਪੁਰ ਵਿਖੇ ਸੇਵਾ ਮੁਕਤ ਇੰਸਪੈਕਟਰ ਅਤੇ ਸਰਪੰਚ ਕੁਲਦੀਪ ਸਿੰਘ, ਸੂਬੇਦਾਰ ਮੇਜਰ ਸੁਖਦੇਵ ਸਿੰਘ, ਪਾਵਰਕਾਮ ਦੇ ਸੇਵਾ ਮੁਕਤ ਜੇਈ ਪ੍ਰਤਾਪ ਸਿੰਘ ਅਤੇ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਗੁਰਦੁਆਰਾ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਨੂੰ ਜਾਣ ਵਾਲੀਆਂ ਸੰਗਤਾਂ ਲਈ ਗੰਨੇ ਦੇ ਰਸ ਦੇ ਲੰਗਰ ਲਗਾਏ ਗਏ। ਜਾਣਕਾਰੀ ਦਿੰਦਿਆਂ ਹੋਇਆਂ ਸੇਵਾ ਮੁਕਤ ਇੰਸਪੈਕਟਰ ਕੁਲਦੀਪ ਸਿੰਘ ਅਤੇ ਉਸਦੇ ਸਾਥੀਆਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਮੇਲਾ ਚੋਲਾ ਸਾਹਿਬ ਨੂੰ ਸਮਰਪਿਤ ਗੰਨੇ ਰਸ ਦੇ ਲੰਗਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਦੇ ਭੋਗ ਪਾਏ ਗਏ, ਉਪਰੰਤ ਗੰਨੇ ਦੇ ਰਸ ਤੋਂ ਇਲਾਵਾ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਹਨ। ਉਹਨਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਚੱਲਦਿਆਂ ਹੋਇਆਂ ਨਾਮ ਜਪਣਾ ਵੰਡ ਛਕਣਾ ਕਿਰਤ ਕਰਨਾ ਅਤੇ ਦਸਵੰਧ ਕੱਢਣਾ ਚਾਹੀਦਾ ਹੈ। ਇਸ ਮੌਕੇ ਮਹਿੰਦਰ ਸਿੰਘ, ਗੁਰਨਾਮ ਸਿੰਘ ਸੇਵਾ ਮੁਕਤ ਐੱਸਡੀਓ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ।