- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਵਿੱਚ ਸੁਖਬੀਰ ਬਾਦਲ ਮੁੱਖ ਮੰਤਰੀ ਬਣਨਗੇ: ਨਰੇਸ਼ ਮਹਾਜਨ

ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਤੇ ਯੂਥ ਆਗੂਆਂ ਵੱਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਹਲਕਾ ਇੰਚਾਰਜ ਅਤੇ ਮੀਤ ਪ੍ਰਧਾਨ ਪੰਜਾਬ ਨਰੇਸ਼ ਮਹਾਜਨ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਜਨਰਲ ਕੌਂਸਲ ਦੇ ਮੈਂਬਰ ਕਰਨੈਲ ਸਿੰਘ ਸ਼ੇਰਪੁਰ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਤਰਲੋਚਨ ਸਿੰਘ ਸਤਕੋਹਾ ਨੇ ਨਰੇਸ਼ ਮਹਾਜਨ ਨਾਲ ਮੁਲਾਕਾਤ ਕਰਕੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਆਗੂਆਂ ਨੇ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਵਿਚਾਰ-ਵਟਾਂਦਰਾ ਕੀਤਾ।ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਕੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦਾ ਆਧਾਰ ਹੋਰ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਆਗੂਆਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਨਰੇਸ਼ ਮਹਾਜਨ ਨੇ ਕਿਹਾ ਕਿ 2027 ਵਿੱਚ ਸੁਖਬੀਰ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਅੰਤ ’ਚ ਨਰੇਸ਼ ਮਹਾਜਨ ਵਲੋਂ ਮੁਲਾਕਤਾ ਕਰਨ ਪਹੁੰਚੇ ਅਕਾਲੀ ਦਲ ਦੇ ਆਗੂਆਂ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਵੀ ਕੀਤਾ।